28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਲਗਾਈ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 26-05-2026
ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ, ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਹੇਠ ਕੀਰਤਨ ਦੀ ਛਹਿੰਬਰ ਲਗਾਈ | ਇਸ ਮੌਕੇ 'ਤੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਦੀ ਪਵਾਰ ਪਰਿਵਾਰ ਵਲੋਂ ਸੇਵਾ ਨਿਭਾਈ | ਇਸ ਮੌਕੇ ਚੌਪਿਹਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੋੋਂ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ,ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਕਸਮੀਰ ਸਿੰਘ ਤੋਂ ਇਲਾਵਾ ਕੁਲਵੰਤ ਸਿੰਘ ਨਿਆਰਾ ਖ਼ਾਲਸਾ ਚੈਨਲ ਵਾਲਿਆਂ ਨੇ ਫਰੀ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਤੋਂ ਸੱਖਣੇ ਸਕੂਲਾਂ ਵਿਚ ਵੱਖ-ਵੱਖ ਕਿਰਿਆਵਾਂ ਕਰਾਉਣ ਨਾਲ ਅਧਿਆਪਕ ਬੇਲੋੜੇ ਕੰਮਾਂ ਵਿਚ ਉਲਝੇ- ਗੌ. ਸਕੂਲ ਟੀਚ... ਅਗਲੀ ਖ਼ਬਰ ਰਾਸ਼ਟਰੀਯ ਸਵੈਮ ਸੇਵਕ ਸੰਘ ਤਰਨ ਤਾਰਨ ਨੇ ਕਰਵਾਈ ਪ੍ਰਮੁੱਖ ਜਨ ਗੋਸ਼ਠੀ <br/>
Ad Position 24