28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਧਿਆਪਕਾਂ ਤੋਂ ਸੱਖਣੇ ਸਕੂਲਾਂ ਵਿਚ ਵੱਖ-ਵੱਖ ਕਿਰਿਆਵਾਂ ਕਰਾਉਣ ਨਾਲ ਅਧਿਆਪਕ ਬੇਲੋੜੇ ਕੰਮਾਂ ਵਿਚ ਉਲਝੇ- ਗੌ. ਸਕੂਲ ਟੀਚਰਜ ਯੂਨੀਅਨ

Ad Position 21
No active advertisement
ਅਜੀਤ ਡੈਸਕ 26-05-2026
ਤਰਨ ਤਾਰਨ, 25 ਮਈ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੀ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਵੱਖ-ਵੱਖ ਗੈਰ ਵਿਦਿਅਕ ਕੰਮਾਂ ਮਰਦਮਸ਼ਮਾਰੀ, ਬੀ.ਐਲ.ਓ. ਡਿਊਟੀ, ਸਿਹਤ ਕਾਰਡ ਬਣਾਉਣਾ, ਤੀਰਥ ਯਾਤਰਾ ਪ੍ਰੋਗਰਾਮ ਆਦਿ ਕੰਮਾਂ ਵਿਚ ਵੱਖ-ਵੱਖ ਪੱਧਰਾਂ 'ਤੇ ਲਗਾਇਆ ਗਿਆ ਹੈ, ਜਿਸ ਨਾਲ ਸਕੂਲਾਂ ਦਾ ਬਹੁਤ ਵੱਡੀ ਗਿਣਤੀ ਵਿਚ ਅਧਿਆਪਕ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਇ ਇਨ੍ਹਾਂ ਗੈਰ ਵਿੱਦਿਅਕ ਕੰਮਾਂ ਵਿਚ ਉਲਝ ਕੇ ਰਹਿ ਗਏ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਬਹੁਤ ਮਾੜਾ ਅਸਰ ਪੈ ਰਿਹਾ ਹੈ | ਇਸ ਸੰਬੰਧੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਕਾਰਜ ਸਿੰਘ ਕੈਰੋਂ, ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਬਲਜੀਤ ਟੌਮ, ਜਨਰਲ ਸਕੱਤਰ ਨਰਿੰਦਰ ਨੂਰ, ਅਮਿ੍ਤਪਾਲ ਬਾਕੀਪੁਰ, ਗੁਰਪ੍ਰੀਤ ਮਾੜੀਮੇਘਾ, ਗੁਰਵੇਲ ਠੱਠਾ ਆਗੂਆਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਸਮੇਂ ਆਗੂਆਂ ਵਲੋਂ ਦੱਸਿਆ ਗਿਆ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਗ਼ੈਰ ਵਿਦਿਅਕ ਕੰਮਾਂ ਵਿਚ ਉਲਝਾਉਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਇਕ ਨਵਾਂ ਪੱਤਰ ਜਾਰੀ ਕਰਕੇ ਵੱਖ-ਵੱਖ ਗਤੀਵਿਧੀਆਂ, ਕਿਰਿਆਵਾਂ ਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗਾਂ ਆਦਿ ਕਰਵਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਜਦੋਂ ਹੁਣ ਸਕੂਲਾਂ ਵਿਚ ਸਟਾਫ ਦੀ ਬਹੁਤ ਵੱਡੀ ਕਮੀ ਹੈ ਤੇ ਅਧਿਆਪਕ ਗੈਰ ਵਿਦਿਅਕ ਕੰਮਾਂ ਵਿਚ ਉਲਝੇ ਹੋਏ ਹਨ ਤਾਂ ਅਜਿਹੇ ਸਮੇਂ ਅਜਿਹੀਆਂ ਵੱਖ-ਵੱਖ ਗਤੀਵਿਧੀਆਂ ਕਰਵਾਉਣੀਆਂ ਗੈਰ ਵਾਜਬ ਹਨ | ਜਦੋਂਕਿ ਵਿਦਿਆਰਥੀਆਂ ਦਾ ਸਿਲੇਬਸ ਤੇ ਪੜ੍ਹਾਈ ਪਹਿਲਾਂ ਹੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਕਾਰਨ ਬਹੁਤ ਪ੍ਰਭਾਵਿਤ ਹੋ ਰਹੀ ਹੈ | ਜਥੇਬੰਦੀ ਮੰਗ ਕਰਦੀ ਹੈ ਕਿ ਅਧਿਆਪਕਾਂ ਨੂੰ ਕੇਵਲ ਪੜ੍ਹਾਉਣ ਦਾ ਕੰਮ ਹੀ ਦਿੱਤਾ ਜਾਵੇ ਤੇ ਵੱਖ-ਵੱਖ ਤਰ੍ਹਾਂ ਦੇ ਗੈਰ ਵਿਦਿਅਕ ਕੰਮਾਂ ਵਿਚੋਂ ਅਧਿਆਪਕਾਂ ਦੀਆਂ ਸਾਰੀਆਂ ਡਿਊਟੀਆਂ ਕੱਟੀਆਂ ਜਾਣ ਤਾਂ ਜੋ ਅਸਲੀ ਰੂਪ ਵਿਚ ਵਿਦਿਆਰਥੀਆਂ ਦੀ ਸਿੱਖਿਆ ਵਿਚ ਗੁਣਾਤਮਕ ਤੇ ਇਕਸਾਰ ਵਿਕਾਸ ਕਰਕੇ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਸਕੇ | ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਪ੍ਰਾਇਮਰੀ ਤੋਂ ਲੈ ਕੇ ਸੈਕੰਡਰੀ ਸਕੂਲਾਂ ਤੱਕ ਅਧਿਆਪਕਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਆਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਹਰ ਪ੍ਰਾਇਮਰੀ ਸਕੂਲ ਲਈ ਜਮਾਤ ਅਨੁਸਾਰ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਸੱਤ ਰੈਗੂਲਰ ਅਧਿਆਪਕ ਦਿੱਤੇ ਜਾਣ, ਸੈਕੰਡਰੀ ਸਿੱਖਿਆ ਵਿਚ ਵਿਸ਼ੇ ਵਾਈਜ਼ ਅਧਿਆਪਕਾਂ ਦੀਆਂ ਆਸਾਮੀਆਂ ਦਿੱਤੀਆਂ ਜਾਣ ਤੇ ਭਰੀਆਂ ਜਾਣ, ਵੱਖ-ਵੱਖ ਤਰ੍ਹਾਂ ਦੀਆਂ ਪੈਂਡਿੰਗ ਪਈਆਂ ਪਦ ਉਨਤੀਆਂ ਤੁਰੰਤ ਕੀਤੀਆਂ ਜਾਣ | ਆਗੂਆਂ ਵਲੋਂ ਫੈਸਲਾ ਕੀਤਾ ਗਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ 28 ਮਈ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਐਕਸ਼ਨਾਂ ਵਿਚ ਜਥੇਬੰਦੀ ਵੱਲੋਂ ਭਰਮਾਂ ਸਮਰਥਨ ਕੀਤਾ ਜਾਵੇਗਾ | ਇਸ ਸਮੇਂ ਭੁਪਿੰਦਰ ਬਾਠ, ਰਵੀ ਤਰਨਤਾਰਨ, ਗੁਲਬਾਗ ਮੂਸੇ, ਕੰਵਲਜੀਤ ਝਾਮਕਾ ਤੇ ਜਗਮੋਹਨ ਭੂਸੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚ ਦਾਖ਼ਲ ਹੋ ਕੇ ਅਣਪਛਾਤਿਆਂ ਕੀਤੀ ਪਿਓ-ਪੁੱਤ ਦੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਲਗਾਈ ਹਾਜ਼ਰੀ <br/>
Ad Position 24