28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼ਹਿਰ ਦੇ ਵਿਕਾਸ ਨੂੰ ਦੇਖਦੇ ਹੋਏ ਲੋਕ 'ਆਪ' ਦੇ ਹੱਕ 'ਚ ਫਤਵਾ ਦੇਣਗੇ- ਸੁਰਿੰਦਰ ਪਾਲ ਕੌਰ ਭੁੱਲਰ <br/>

Ad Position 21
No active advertisement
ਅਜੀਤ ਡੈਸਕ 26-05-2026
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਅੱਜ ਹੋ ਰਹੀਆਂ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪਤਨੀ ਬੀਬਾ ਸੁਰਿੰਦਰ ਪਾਲ ਕੌਰ ਭੁੱਲਰ, ਜੋ ਹਲਕੇ ਦੀ ਕਮਾਂਡ ਸੰਭਾਲ ਰਹੇ ਹਨ, ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਬਹੁਤ ਮਹੱਤਤਾ ਹੈ ਅਤੇ ਹਰ ਨਾਗਰਿਕ ਨੂੰ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ | ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਚੋਣਾਂ ਦੌਰਾਨ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ, ਤਾਂ ਜੋ ਸ਼ਹਿਰ ਦਾ ਮਾਹੌਲ ਸ਼ਾਂਤਮਈ ਅਤੇ ਸੁਖਾਵਾਂ ਬਣਿਆ ਰਹੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਭਲੀਭਾਂਤੀ ਜਾਣਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ਼ਹਿਰ ਨਿਵਾਸੀ ਵਿਕਾਸ ਦੇ ਆਧਾਰ 'ਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ | ਉਨ੍ਹਾਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਨੇ ਤੋੜਿਆ ਲੋਕਾਂ ਦਾ ਲੱਕ- ਤਨੇਜਾ <br/> ਅਗਲੀ ਖ਼ਬਰ ਆਲ ਪੰਜਾਬ ਡੀ. ਐੱਸ. ਟੀ. ਸੀ. ਟੀ. ਐੱਸ. ਕੰਟਰੈਕਟ ਇੰਸਟਰਕਟਰ ਯੂਨੀਅਨ ਮੈਂਬਰਾਂ ਦੀ ਮੀਟਿੰਗ ਹੋਈ
Ad Position 24