12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੱਤਾ ਦੇ ਨਸ਼ੇ ਵਿਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨ.ਪੀ.ਐਸ ਮੁਲਾਜ਼ਮ <br/>

Ad Position 21
No active advertisement
ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨ.ਪੀ.ਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ 'ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ.ਪੀ.ਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਜਰਨੈਲ ਸਿੰਘ ਪੱਟੀ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ, ਜੰਗਸ਼ੇਰ ਸਿੰਘ ਬੋਪਾਰਾਏ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ | ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਮੰਚ ਨੇ ਫੈਸਲਾ ਕੀਤਾ ਹੈ ਕਿ 28 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਮੱਝ ਦੇ ਬੈਨਰ ਅੱਗੇ ਵੀਨ ਵਜਾਉਣਗੇ ਕਿਉਂਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ | 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭੱਖਦੇ ਮਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖਮੰਤਰੀ ਇਸ ਕਨਵੈਨਸ਼ਨ ਵਿਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਂ ਰੈਲੀ ਕੀਤੀ ਜਾਵੇਗੀ | ਇਸ ਮੌਕੇ ਜੋਗਾ ਸਿੰਘ, ਜੰਗਸ਼ੇਰ ਸਿੰਘ ਬੋਪਾਰਾਏ, ਅਮਨਦੀਪ ਸਿੰਘ ਭੁੱਲਰ, ਦਵਿੰਦਰ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਛੀਨਾ , ਦਿਨੇਸ਼ ਕੁਮਾਰ ਸ਼ਰਮਾ, ਜਗਜੀਤ ਸਿੰਘ ਖਹਿਰਾ, ਅਮਨਦੀਪ ਸਿੰਘ ਕਰੀਰ, ਬਲਰਾਜ ਸਿੰਘ ਸੰਧੂ, ਹਰਮਿੰਦਰ ਸਿੰਘ ਸੰਨੀ, ਰਵਿੰਦਰ ਸਿੰਘ ਪੱਟੀ, ਪਰਮਿੰਦਰ ਸਿੰਘ ਨਾਗੀ, ਗੁਰਭੇਜ ਸਿੰਘ ਬਾਕੀਪੁਰ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਸਰਬਜੀਤ ਸਿੰਘ, ਪਲਵਿੰਦਰ ਸਿੰਘ, ਗੁਰਵੇਲ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ 29 ਨੂੰ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ 'ਚ 59.96 ਫ਼ੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਚ 64.56 ਫ਼ੀਸਦੀ ਹੋਇਆ ਮਤਦਾਨ
Ad Position 24