ਸ਼ਾਹਬਾਜ਼ਪੁਰ, 26 ਮਈ (ਪਰਦੀਪ ਬੇਗੇਪੁਰ)ਹਲਕਾ ਖਡੂਰ ਸਾਹਿਬ ਅੰਦਰ ਕਾਂਗਰਸ ਪਾਰਟੀ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ | ਇਹ ਗੱਲ ਵੀ ਜੱਗ ਜ਼ਾਹਿਰ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਸੁਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣਨ ਜਾ ਰਹੀ ਹੈ | ਇਹ ਸ਼ਬਦ ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ ਖਡੂਰ ਸਾਹਿਬ ਵਲੋਂ ਹਲਕੇ ਦੇ ਨਾਮਵਰ ਪਿੰਡ ਕੁਹਾੜਕਾ ਵਿਖੇ ਪਿੰਡ ਵਾਸੀਆਂ ਦੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਕ ਅਜਿਹੇ ਸੁਲਝੇ ਅਤੇ ਸਿਆਣੇ ਸਿਆਸੀ ਕੱਦਵਾਰ ਨੇਤਾ ਹਨ, ਜਿੰਨਾਂ ਨੂੰ ਹਰ ਵਰਗ ਪਹਿਲ ਦੇ ਅਧਾਰ 'ਤੇ ਪਸੰਦੀ ਦੇ ਨੁੰਮਾਇੰਦੇ ਵਜੋਂ ਵੇਖ ਰਿਹਾ ਹੈ | ਉਨ੍ਹਾਂ ਆਪਣੇ ਸਿਰਫ ਥੋੜੇ ਜਿਹੇ ਸਮੇਂ ਭਾਵ ਕਿ ਤਿੰਨ ਮਹੀਨੇ ਵਿਚ ਉਹ ਕੁਝ ਕਰ ਵਿਖਾ ਦਿੱਤਾ | ਅੱਜ ਜਿਸ ਦੀਆਂ ਮੌਜੂਦਾ ਸਰਕਾਰ ਰੀਸਾਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਜਿਹਾ ਹੋ ਨਹੀਂ ਸਕਿਆ | ਸਰਕਾਰੀ ਜਾਂ ਗੈਰ ਸਰਕਾਰੀ ਸਰਵੇਖਣ ਵਾਰਵਾਰ ਇਹ ਸਪੱਸ਼ਟ ਦਰਸਾਅ ਰਹੇ ਹਨ ਕਿ ਆਉਣ ਵਾਲੇ ਸਮੇਂ ਵਿਚ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਬਣਨ ਤੋਂ ਰੋਕਿਆ ਨਹੀਂ ਜਾ ਸਕਦਾ | ਇਸ ਦੇ ਲਈ ਸਰਕਾਰ ਅਤੇ ਵਿਰੋਧੀ ਜਿੰਨੇ ਮਰਜ਼ੀ ਹੱਥਕੰਡੇ ਅਪਣਾ ਲੈਣ, ਸਭ ਬੇਕਾਰ ਹਨ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕਾ ਖਡੂਰ ਸਾਹਿਬ ਦੀ ਗੱਲ ਕਰੀਏ ਤਾਂ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਜੋ ਆਪ ਮੁਹਾਰੇ ਸਹਿਯੋਗ ਮਿਲ ਰਿਹਾ ਹੈ | ਮੈਂ ਉਸਦੇ ਲਈ ਹਲਕਾ ਵਾਸੀਆਂ ਦਾ ਤਹਿ ਦਿਲੋਂ ਆਭਾਰੀ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੇਰੇ ਸਮੇਂ ਤੋਂ ਬਾਅਦ ਜੋ ਵਿਕਾਸ ਕਾਰਜ਼ਾਂ ਦੀ ਖੜੋਤ ਆਈ ਹੈ | ਉਸ ਨੂੰ ਆਪ ਸਾਰਿਆਂ ਦੇ ਸਹਿਯੋਗ ਅਤੇ ਮੰਗ ਨੂੰ ਮੱਦੇਨਜ਼ਰ ਰੱਖਦਿਆਂ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ | ਇਸ ਮੌਕੇ ਕੁਹਾੜਕਾ ਪਿੰਡ ਦੀ ਮਿਹਨਤੀ ਅਤੇ ਅਗਾਂਹ ਵਧੂ ਸੁਲਝੇ ਵਰਕਰਾਂ ਦੀ ਟੀਮ ਦੀ ਪ੍ਰੇਰਨਾ ਸਦਕਾ ਬਹੁ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਆਦਿ ਮੌਕਾਪ੍ਰਸਤ ਸਿਆਸੀ ਪਾਰਟੀਆਂ ਨੂੰ ਦਰਕਿਨਾਰ ਕਰਦਿਆਂ ਕਾਂਗਰਸ ਪਰਿਵਾਰ ਵਿਚ ਸ਼ਾਮਿਲ ਕਰਵਾਉਣ ਦਾ ਵੱਡਾ ਉਪਰਾਲਾ ਵੀ ਕੀਤਾ, ਜਿਸ ਨੂੰ ਇਸ ਪਿੰਡ ਤੋਂ ਕਾਂਗਰਸ ਪਾਰਟੀ ਵਲੋਂ ਵੱਡੇ ਧਮਾਕੇ ਵਜੋਂ ਲਿਆ ਗਿਆ ਹੈ | ਜਿਨ੍ਹਾਂ ਇਸ ਪਿੰਡ ਦੇ ਨੰੁਮਾਇੰਦਿਆਂ ਨੇ ਇਸ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਸੁਰਜੀਤ ਸਿੰਘ, ਹਰਦੀਪ ਸਿੰਘ ਰਿਆੜ ਡੇਅਰੀ ਵਾਲੇ, ਗੁਰਵਿੰਦਰ ਸਿੰਘ, ਹਰਭਿੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਅਤੇ ਹਰਦੀਪ ਸਿੰਘ ਆਦਿ ਹਨ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਸ਼ਿੰਦਾ ਸਿੰਘ ਖਾਟ, ਪ੍ਰਗਟ ਸਿੰਘ, ਗੁਰਜੰਟ ਸਿੰਘ, ਬਬਲੀ ਸਿੰਘ, ਬਲਵਿੰਦਰ ਸਿੰਘ, ਮੰਗਾ ਸਿੰਘ, ਬੀਰਾ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਮੋਲਕ ਸਿੰਘ, ਹੀਰਾ ਸਿੰਘ, ਦਿਲਬਾਗ ਸਿੰਘ, ਭੋਲਾ ਸਿੰਘ, ਗੁਰਜੰਟ ਸਿੰਘ, ਹਰਦੇਵ ਸਿੰਘ ਦੇਬਾ, ਪੱਟੂ ਸਿੰਘ, ਰੇਸ਼ਮ ਸਿੰਘ, ਕਾਲਾ ਸਿੰਘ, ਨੱਥਾ ਸਿੰਘ, ਸਾਬੂ ਸਿੰਘ, ਮੰਗੂ ਸਿੰਘ, ਸਰਵਣ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਨੂੰ ਰਮਨਜੀਤ ਸਿੰਘ ਸਿੱਕੀ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ |