12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਿਧਾਇਕ ਸਰਵਣ ਸਿੰਘ ਧੁੰਨ ਨੇ ਭਿੱਖੀਵਿੰਡ ਦੀਆਂ 13 ਦੀਆਂ 13 ਸੀਟਾਂ 'ਤੇ ਜਿੱਤ ਦਾ ਕੀਤਾ ਦਾਅਵਾ <br/>

Ad Position 21
No active advertisement
ਅਜੀਤ ਡੈਸਕ 27-05-2026
ਭਿੱਖੀਵਿੰਡ, 26 ਮਈ (ਸੁਰਜੀਤ ਕੁਮਾਰ ਬੌਬੀ)-ਭਿੱਖੀਵਿੰਡ ਵਿਖੇ ਹੋਈਆਂ ਨਗਰ ਪੰਚਾਇਤ ਦੀ ਚੋਣ ਵਿਚ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਸਿਰਜੇਗੀ | ਪਹਿਲੀਆਂ ਸਰਕਾਰਾਂ ਵਲੋਂ ਇਨ੍ਹਾਂ ਚੋਣਾਂ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਜਾਂਦਾ ਰਿਹਾ ਹੈ, ਪਰ ਜਿਸ ਤਰ੍ਹਾਂ ਇਸ ਵਾਰ ਭਿੱਖੀਵਿੰਡ ਦੀਆਂ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਲੋਕਾਂ ਨੇ ਅਮਨ ਸ਼ਾਂਤੀ ਨਾਲ ਵੋਟਾਂ ਭੁਗਤਾਈਆਂ ਹਨ ਅਤੇ ਜੋ ਉਤਸ਼ਾਹ ਲੋਕਾਂ ਵਿਚ ਦਿਖਾਈ ਦਿੱਤਾ ਹੈ, ਉਸ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ ਅਤੇ ਭਿੱਖੀਵਿੰਡ ਵਿਖੇ ਨਗਰ ਪੰਚਾਇਤ ਆਮ ਆਦਮੀ ਪਾਰਟੀ ਦੀ ਬਣਾਉਣ ਲਈ ਆਪਣੀ ਵੋਟ ਦਾ ਇਸਤੇਮਾਲ ਕਰ ਚੁੱਕੇ ਹਨ | ਭਿੱਖੀਵਿੰਡ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਚੋਣ ਵਿਕਾਸ ਦੇ ਮੁੱਦੇ 'ਤੇ ਲੜੀ ਹੈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਕੰਮ ਕੀਤੇ ਹਨ ਅਤੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਸ ਨੂੰ ਲੈ ਕੇ ਹੀ ਉਹ ਜਨਤਾ ਵਿਚ ਆਏ ਹਨ | ਉਨ੍ਹਾਂ ਕਿਹਾ ਕਿ ਭਿੱਖੀਵਿੰਡ ਦੀਆਂ 13 ਸੀਟਾਂ ਵਿਚੋਂ ਇਕ ਸੀਟ ਉਨ੍ਹਾਂ ਦਾ ਉਮੀਦਵਾਰ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕਾ ਹੈ, ਜਦਕਿ 12 ਸੀਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਜਿੱਤਣਗੇ | ਉਹ ਇਸ ਚੋਣ ਵਿਚ ਘਰ-ਘਰ ਗਏ ਹਨ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਵੱਡਾ ਸਮੱਰਥਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਇਲਜ਼ਾਮ ਲਗਾ ਰਹੇ ਸਨ ਕਿ 'ਆਪ' ਸਰਕਾਰ ਵਿਰੋਧੀਆਂ ਦੇ ਕਾਗਜ਼ ਦਾਖ਼ਲ ਨਹੀਂ ਹੋਣ ਦੇਵੇਗੀ, ਜਦਕਿ ਉਨ੍ਹਾਂ ਵਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਸੀ ਕਿ ਬਿਨਾਂ ਕਾਰਨ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਨਾ ਰੱਦ ਕੀਤੇ ਜਾਣ ਅਤੇ ਪਹਿਲਾਂ ਸਮਾਂ ਹੈ ਕਿ ਭਿੱਖੀਵਿੰਡ ਵਿਚ ਅਮਨ ਅਮਾਨ ਨਾਲ ਵੋਟਾਂ ਪਈਆਂ ਹਨ | ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਗੁੰਡਾਗਰਦੀ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਚੋਣ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਈ ਹੈ | ਉਨ੍ਹਾਂ ਕਿਹਾ ਕਿ ਵੋਟਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਅਸੀਂ ਇਸ ਚੀਜ਼ ਨੂੰ ਯਕੀਨੀ ਬਣਾਇਆ ਹੈ ਕਿ ਇਸ ਚੋਣ ਵਿਚ ਕੋਈ ਸ਼ਾਂਤੀ ਭੰਗ ਨਾ ਕਰੇ | ਉਨ੍ਹਾਂ ਕਿਹਾ ਕਿ ਲੋਕਾਂ ਨੇ 'ਆਪ' ਦੇ ਹੱਕ ਵਿਚ ਵੱਡੇ ਪੱਧਰ 'ਤੇ ਮੱਤਦਾਨ ਕੀਤਾ ਹੈ, ਜਦਕਿ ਦੂਜੀਆਂ ਸਰਕਾਰਾਂ ਸਮੇਂ ਪਹਿਲਾਂ ਲੋਕਾਂ ਨੂੰ ਵੋਟਾਂ ਪਾਉਣ ਦਾ ਅਧਿਕਾਰ ਹੀ ਨਹੀਂ ਮਿਲਦਾ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਨੂੰ ਵੀ ਪਤਾ ਲੱਗੇਗਾ ਕਿ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ 'ਤੇ ਲੋਕ ਖੁਸ਼ ਹਨ ਜਾਂ ਨਹੀਂ | ਇਸ ਚੋਣ ਵਿਚ ਉਨ੍ਹਾਂ ਨਾਲ ਬਹੁਤ ਸਾਰੇ ਨਵੇਂ ਪਰਿਵਾਰ ਜੁੜੇ ਹਨ | ਉਨ੍ਹਾਂ ਨੇ ਅਮਨ ਅਮਾਨ ਨਾਲ ਵੋਟਾਂ ਭੁਗਤਾਉਣ ਲਈ ਭਿੱਖੀਵਿੰਡ ਨਿਵਾਸੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਭਿੱਖੀਵਿੰਡ ਨਗਰ ਪੰਚਾਇਤ ਦੀਆਂ ਚੋਣਾਂ 'ਚ ਸੱਤਾ ਧਿਰ 'ਤੇ ਸ਼ਰੇਆਮ ਧੱਕੇਸ਼ਾਹੀ ਕਰਨ ਦੇ ਦੋਸ਼ ਲ... ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ 'ਚ ਚੋਰੀ
Ad Position 24