12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਵਿਚ 'ਆਪ' ਦੇ ਰਾਜ 'ਚ ਨਿਰਪੱਖ ਚੋਣਾਂ ਕਰਵਾਉਣ ਵਿਚ ਸਰਕਾਰ ਪੂਰੀ ਤਰ੍ਹਾਂ ਹੋਈ ਫੇਲ੍ਹ— ਭਰੋਵਾਲ <br/>

Ad Position 21
No active advertisement
ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਹਰਿੰਦਰ ਸਿੰਘ)—ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਸਾਹਮਣੇ ਆਈਆਂ ਧੱਕੇਸ਼ਾਹੀਆਂ, ਹਿੰਸਕ ਘਟਨਾਵਾਂ ਅਤੇ ਬੂਥ ਕੈਪਚਰਿੰਗ ਦੀਆਂ ਘਟਨਾਵਾਂ ਤੋਂ ਸਾਫ਼ ਹੋ ਗਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਬਹੁਤਾਤ ਇਲਾਕਿਆਂ ਤੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਅਤੇ ਵਰਕਰਾਂ ਨੂੰ ਡਰਾਉਣ-ਧਮਕਾਉਣ, ਪੋਲਿੰਗ ਬੂਥਾਂ 'ਤੇ ਕਬਜ਼ੇ ਕਰਨ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ | ਕਈ ਮੀਡੀਆ ਰਿਪੋਰਟਾਂ ਵਿਚ ਵੀ ਬੂਥ ਕੈਪਚਰਿੰਗ ਅਤੇ ਖੂਨੀ ਝੜਪਾਂ ਦੀਆਂ ਪ੍ਰਤੱਖ ਘਟਨਾਵਾਂ ਵੇਖਣ ਨੂੰ ਮਿਲੀਆਂ | ਭਰੋਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਚੋਣਾਂ ਲੋਕਾਂ ਦੀ ਆਵਾਜ਼ ਹੁੰਦੀਆਂ ਹਨ, ਪਰ ਪੰਜਾਬ ਵਿਚ ਸਰਕਾਰ ਦੇ ਦਬਾਅ ਹੇਠ ਚੋਣ ਪ੍ਰਕਿਰਿਆ ਨੂੰ ਬੁਰੀ ਤਰ•ਾਂ ਪ੍ਰਭਾਵਿਤ ਕੀਤਾ ਗਿਆ ਹੈ | ਭਰੋਵਾਲ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਪੁਲਿਸ ਵੀ ਕਈ ਥਾਵਾਂ 'ਤੇ ਨਿਰਪੱਖ ਭੂਮਿਕਾ ਨਿਭਾਉਣ ਵਿਚ ਅਸਫਲ ਰਹੇ ਹਨ | ਭਰੋਵਾਲ ਨੇ ਕਿਹਾ ਕਿ ਭਾਜਪਾ ਲੋਕਤੰਤਰ ਦੀ ਰੱਖਿਆ ਲਈ ਹਰ ਪੱਧਰ 'ਤੇ ਲੜਾਈ ਲੜੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ | ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀ ਵਾਲੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਲੋਕਤੰਤਰਿਕ ਢੰਗ ਨਾਲ ਦੇਣਗੇ | ਇਸ ਮੌਕੇ ਠੇਕੇਦਾਰ ਸੁਖਜਿੰਦਰ ਸਿੰਘ, ਤਰਸੇਮ ਸਿੰਘ ਛਾਪੜੀ ਸਾਹਿਬ, ਜਤਿੰਦਰ ਸਿੰਘ, ਵਰਿੰਦਰਪਾਲ ਸਿੰਘ, ਕਰਨ ਭੁੱਲਰ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸੰਦੀਪ ਸਿੰਘ ਧੂੰਦਾ, ਮਨਜੀਤ ਸਿੰਘ ਤੇ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ 19 ਉਮੀਦਵਾਰਾਂ ਦੀ ਜਿੱਤ ਦਾ ਦਾਅਵਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਭਿੱਖੀਵਿੰਡ ਨਗਰ ਪੰਚਾਇਤ ਦੀਆਂ ਚੋਣਾਂ 'ਚ ਸੱਤਾ ਧਿਰ 'ਤੇ ਸ਼ਰੇਆਮ ਧੱਕੇਸ਼ਾਹੀ ਕਰਨ ਦੇ ਦੋਸ਼ ਲ...
Ad Position 24