12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਪੱਟੀ ਚੋਣਾਂ: 74 ਉਮੀਦਵਾਰਾਂ ਦੀ ਕਿਸਮਤ ਡੱਬਿਆਂ 'ਚ ਬੰਦ, 2027 ਦੀ ਸਿਆਸੀ ਦਿਸ਼ਾ ਵੀ ਹੋਵੇਗੀ ਤੈਅ <br/>

Ad Position 21
No active advertisement
ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹਰਮਿੰਦਰ ਸਿੰਘ ਗਿੱਲ, ਹਰਜੀਤ ਸਿੰਘ ਸੰਧੂ <br/> 27-05-2026
ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਅੱਜ ਹੋਈਆਂ ਚੋਣਾਂ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ 19, ਕਾਂਗਰਸ ਪਾਰਟੀ ਦੇ 19, ਭਾਜਪਾ ਦੇ 12 ਅਤੇ ਕੈਰੋਂ ਪਰਿਵਾਰ ਨਾਲ ਸੰਬੰਧਿਤ 15 ਅਤੇ ਆਜ਼ਾਦ 9 ਉਮੀਦਵਾਰਾਂ ਦੀ ਕਿਸਮਤ ਚੋਣ ਡੱਬਿਆਂ ਵਿਚ ਬੰਦ ਹੋ ਗਈ ਹੈ, ਉੱਥੇ ਹੀ ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਵੀ ਮੰਨਿਆ ਜਾ ਰਿਹਾ ਹੈ | ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਜੇਲ੍ਹ ਵਿਚ ਹੋਣ ਕਾਰਨ ਉਨ੍ਹਾਂ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਚੋਣ ਮੁਹਿੰਮ ਦੀ ਕਮਾਂਡ ਸੰਭਾਲੀ ਹੋਈ ਸੀ | ਚੋਣਾਂ ਤੋਂ ਬਾਅਦ ਬੀਬਾ ਭੁੱਲਰ ਨੇ ਆਪਣੇ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕੀਤਾ | ਦੂਜੇ ਪਾਸੇ ਕੈਰੋਂ ਪਰਿਵਾਰ ਵਲੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੀ ਆਪਣੇ ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕੀਤੇ ਹਨ | ਇਹ ਵੀ ਜਿਕਰਯੋਗ ਹੈ ਕਿ ਪੱਟੀ ਸ਼ਹਿਰ ਦੀਆਂ ਇਨ੍ਹਾਂ ਚੋਣਾਂ ਦੌਰਾਨ ਚਾਰੇ ਧਿਰਾਂ ਵਲੋਂ ਚੋਣ ਪ੍ਰਚਾਰ ਵਿਚ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ | ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਅੱਜ ਹੋਈ ਵੋਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਕਿਸਮਤ ਤਾਂ ਡੱਬਿਆਂ ਵਿਚ ਬੰਦ ਹੋ ਹੀ ਗਈ ਹੈ, ਨਾਲ ਹੀ ਉਨ੍ਹਾਂ ਆਗੂਆਂ ਦੀ ਸਿਆਸੀ ਸਾਖ ਵੀ ਦਾਅ 'ਤੇ ਲੱਗ ਗਈ ਹੈ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੱਟੀ ਹਲਕੇ ਤੋਂ ਆਪਣਾ ਦਾਅ ਜਤਾਉਣ ਦੀ ਤਿਆਰੀ ਵਿਚ ਹਨ | ਮੰਨਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕੇ ਦੀ ਸਿਆਸੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ | ਉੱਥੇ ਹੀ ਭਾਜਪਾ, ਜਿਸ ਨੇ ਪਹਿਲੀ ਵਾਰ ਪੱਟੀ ਨਗਰ ਕੌਂਸਲ ਚੋਣਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਦੇ ਆਗੂਆਂ ਵਿਚ ਵੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਉਮੀਦਵਾਰਾਂ ਦੀ ਜਿੱਤ ਪ੍ਰਤੀ ਪੂਰੇ ਭਰੋਸੇ ਨਾਲ ਨਜ਼ਰ ਆਏ | ਹੁਣ ਸਭ ਦੀਆਂ ਨਜ਼ਰਾਂ ਨਤੀਜਿਆਂ ਵਾਲੇ ਦਿਨ 'ਤੇ ਟਿਕੀਆਂ ਹੋਈਆਂ ਹਨ ਕਿ ਕਿਹੜੇ ਉਮੀਦਵਾਰਾਂ ਦੇ ਸਿਰ 'ਤੇ ਜਿੱਤ ਦਾ ਤਾਜ ਸੱਜਦਾ ਹੈ ਅਤੇ ਕਿਹੜੇ ਆਗੂ 2027 ਦੀਆਂ ਚੋਣਾਂ ਲਈ ਪੱਟੀ ਹਲਕੇ ਦੇ ਵੋਟਰਾਂ 'ਤੇ ਆਪਣਾ ਪ੍ਰਭਾਵ ਸਾਬਤ ਕਰਨ ਵਿਚ ਕਾਮਯਾਬ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ ਦੌਰਾਨ ਬਜ਼ੁਰਗਾਂ ਨੇ ਵੀ ਦਿਖਾਇਆ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਨਾਲ ਪੱਟੀ ਤੇ ਭਿੱਖੀਵਿੰਡ ਵਿਖੇ ਬੂਥਾਂ 'ਤੇ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ <br...
Ad Position 24