12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਤਰਨ ਤਾਰਨ ਦੇ ਵਾਰਡ ਨੰਬਰ 6 ਵਿਖੇ ਰਾਸ਼ਨ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਇਕਬਾਲ ਸਿੰਘ ਸੋਢੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਵਾਸਤੇ 'ਮੇਰੀ ਰਸੋਈ' ਸਕੀਮ ਤਹਿਤ ਤਰਨ ਤਾਰਨ ਦੇ ਵਾਰਡ ਨੰਬਰ 6 ਦੇ ਲਗਪਗ 170 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੌਂਸਲਰ ਸੁਰਿੰਦਰ ਸਿੰਘ ਮੱਲ੍ਹੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਅਗਵਾਈ ਵਿਚ ਕੀਤੀ ਗਈ | ਇਸ ਕਿੱਟ ਵਿਚ ਘਰੇਲੂ ਰਸੋਈ ਦਾ ਜ਼ਰੂਰੀ ਸਮਾਨ ਚਨਾ ਦਾਲ, ਚੀਨੀ, ਨਮਕ, ਹਲਦੀ ਪਾਊਡਰ, ਤੇਲ ਸਰੋਂ ਆਦਿ ਮੌਜੂਦ ਹੈ | ਲਾਭਪਾਤਰੀਆਂ ਵਿਚ ਇਸ ਰਾਸ਼ਨ ਕਿੱਟ ਦੀ ਪ੍ਰਾਪਤੀ ਨਾਲ ਅਥਾਹ ਖੁਸ਼ੀ ਪਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਸਰਾਹਨਾ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ, ਲੱਖਾ ਸਿੰਘ ਪ੍ਰਧਾਨ, ਕੁਲਦੀਪ ਸਿੰਘ ਢਿੱਲੋਂ, ਸਤਨਾਮ ਸਿੰਘ ਭੁੱਲਰ, ਸੁਰਿੰਦਰ ਕੁਮਾਰ, ਹਰਦੀਪ ਸਿੰਘ, ਕੇਵਲ ਕੁਮਾਰ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਡੀ. ਸੀ. ਵਲੋਂ ਵੋਟਰਾਂ... ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੀਆਂ ਚੋਣਾਂ 'ਚ ਕੀਤੇ ਗਏ ਪੁਖ਼ਤਾ ਸੁਰੱਖਿਆ ਇੰਤਜ਼ਾਮ <br/>
Ad Position 24