12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੇਂਦਰ ਵਲੋਂ ਝੋਨੇ 'ਤੇ 69 ਰੁਪਏ ਐੱਮ. ਐੱਸ. ਪੀ. ਦੇਣਾ ਕਿਸਾਨਾਂ ਨਾਲ ਕੋਝਾ ਮਜ਼ਾਕ- ਜਥੇਦਾਰ ਪੱਖੋਕੇ <br/>

Ad Position 21
No active advertisement
ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ 'ਤੇ 69 ਰੁਪਏ ਦਿੱਤੀ ਗਈ ਐੱਮ.ਐੱਸ.ਪੀ. ਕਿਸਾਨਾਂ ਨਾਲ ਕੋਝਾ ਮਜਾਕ ਹੈ ਅਤੇ ਕਿਸਾਨਾਂ ਵਲੋਂ ਇਸ ਨੂੰ ਮੁੱਢੋਂ ਰੱਦ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਕਿ ਕਿਸਾਨਾਂ ਦੀ ਆਰਥਿਕ ਵਿਚ ਸੁਧਾਰ ਹੋ ਰਿਹਾ ਹੈ, ਪਰ ਇਹ ਸੱਚਾਈ ਤੋਂ ਉਲਟ ਹੈ ਅਤੇ ਕਿਸਾਨ ਆਏ ਦਿਨ ਕਰਜੇ ਦੀ ਪੰਡ ਖੱਲੇ ਨੱਪਿਆ ਜਾ ਰਿਹਾ ਹੈ ਤੇ ਕਰਜਈ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਉਪਰ 69 ਰੁਪਏ ਦੀ ਦਿੱਤੀ ਐੱਮ. ਐੱਸ. ਪੀ. ਨਾਕਾਫੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਿਸ ਲੈਣਾ ਚਾਹੀਦਾ ਹੈ ਤੇ ਜਿਆਦਾ ਐੱਮ.ਐੱਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨਾ ਦਾ ਵਾਜਿਬ ਮੁੱਲ ਮਿਲ ਸਕੇ | ਉਨ੍ਹਾਂ ਹੋਰ ਦੱਸਿਆ ਕਿ ਜਿਸ ਤਰ੍ਹਾਂ ਆਏ ਦਿਨ ਦੇਸ਼ ਵਿਚ ਡੀਜਲ ਅਤੇ ਪੈਟਰੋਲ ਦੇ ਰੇਟ ਸਰਕਾਰ ਵਲੋਂ ਵਧਾਏ ਜਾ ਰਹੇ ਹਨ, ਉਸ ਨਾਲ ਦੇਸ਼ ਦੀ ਜਨਤਾ ਉਪਰ ਵੱਡਾ ਆਰਥਿਕ ਬੋਝ ਪੈ ਰਿਹਾ ਹੈ ਅਤੇ ਲੋਕ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਦੇ ਬਾਵਯੂਦ ਵੀ ਕੰਪਨੀਆਂ ਵਾਲੇ ਆਏ ਦਿਨ ਤੇਲ ਦਾ ਰੇਟਾਂ ਵਿਚ ਲਗਾਤਾਰ ਵਾਧਾ ਕਰ ਰਹੇ ਹਨ ਜੋ ਕਿ ਨਿੰਦਾਯੋਗ ਹੈ | ਜਥੇਦਾਰ ਪੱਖੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਸਾਨਾਂ ਅਤੇ ਲੋਕਾਂ ਨਾਲ ਧ੍ਰੋਹ ਕਮਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਵਿਚ ਲੱਗੀ ਹੋਈ ਹੈ, ਜਿਸ ਦਾ ਅਕਾਲੀ ਦਲ ਡੱਟਵਾਂ ਵਿਰੋਧ ਕਰਦਾ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਨਣ 'ਤੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਸਹੂਲਤਾਂ ਦੇ ਗੱਫੇ ਦਿੱਤੇ ਜਾਣਗੇ ਅਤੇ ਲੋਕ ਚੋਣਾਂ ਦੀ ਉਡੀਕ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਨੇ ਕਨਵੈਨਸ਼ਨ ਕਰਵਾਈ <br/> ਅਗਲੀ ਖ਼ਬਰ ਪਿਸਟਲ ਤੇ ਹੈਰੋਇਨ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>
Ad Position 24