12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜੇਲ੍ਹ ਵਾਰਡ ਨਾਲ ਕੁੱਟਮਾਰ ਕਰਨ 'ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਵਿਚ ਜੇਲ੍ਹ ਵਾਰਡ ਨੂੰ ਧਮਕਾਉਣ ਅਤੇ ਇਕ ਕੈਦੀ ਦੀ ਕੁੱਟਮਾਰ ਕਰਨ ਅਤੇ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 3 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 23 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਹਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਢੱਡੀਕੇ ਜ਼ਿਲ੍ਹਾ ਮੋਗਾ ਵਲੋਂ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਅਪ੍ਰੈਲ ਨੂੰ ਹਵਾਲਾਤੀ ਦਿਲਰਾਜ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਚੋਹਲਾ ਸਾਹਿਬ ਵਲੋਂ ਜੇਲ੍ਹ ਵਾਰਡ ਨੂੰ ਧਮਕਾਇਆ ਗਿਆ ਹੈ ਅਤੇ ਉਸ ਦੀ ਕੁੱਟਮਾਰ ਕੀਤੀ ਗਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 8 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਨਵਜੋਤ ਸਿੰਘ ਪੁੱਤਰ ਤੇਜਿੰਦਰ ਸਿੰਘ, ਅਜੇ ਕੁਮਾਰ ਪੁੱਤਰ ਕਮਾਕਾਤ ਵਾਸੀਅਨ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਵਲੋਂ ਹਵਾਲਾਤੀ ਉਘੇ ਪ੍ਰਤਾਪ ਸਿੰਘ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਤਰਨ ਤਾਰਨ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਸਿੰਮ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਵਲੋਂ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਗ ਵਿਖੇ ਨਿਰਮਾਣ ਅਧੀਨ ਰੋਹੀ ਦੇ ਪੁਲ 'ਤੇ ਹਾਦਸੇ ਦੌਰਾਨ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਨੇ ਕਨਵੈਨਸ਼ਨ ਕਰਵਾਈ <br/>
Ad Position 24