30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਤਰਨ ਤਾਰਨ ਦਾਣਾ ਮੰਡੀ ਵਿਖੇ ਇਕ ਨੌਜਵਾਨ ਦੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 28-05-2026
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦਾਣਾ ਮੰਡੀ ਵਿਖੇ ਆਪਣੇ ਯਾਰਾਂ-ਦੋਸਤਾਂ ਨਾਲ ਪੱਟੀ ਤੋਂ ਆਏ ਇਕ ਨੌਜਵਾਨ ਦੇ ਸਿਰ ਵਿਚ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਨੌਜਵਾਨ ਦੀ ਹਾਲਤ ਨੂੰ ਗੰਭੀਰ ਦੱਸਿਆ ਜਾ ਰਿਹਾ ਹੈ ਅਤੇ ਉਹ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਹੈ | ਜ਼ਖ਼ਮੀ ਹੋਏ ਵਿਸ਼ਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪੱਟੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ਾਲ ਸਿੰਘ ਸਵੇਰੇ ਆਪਣੇ ਦੋਸਤਾਂ ਨਾਲ ਤਰਨ ਤਾਰਨ ਵਿਖੇ ਆਇਆ ਸੀ | ਪਹਿਲਾਂ ਉਨ੍ਹਾਂ ਨੂੰ ਫ਼ੋਨ ਆਇਆ ਕਿ ਵਿਸ਼ਾਲ ਸਿੰਘ ਅਤੇ ਉਸ ਦੇ ਦੋਸਤ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ | ਜਦਕਿ ਉਨ੍ਹਾਂ ਨੂੰ ਬਾਅਦ ਵਿਚ ਫਿਰ ਇਕ ਫੋਨ ਆਇਆ ਕਿ ਵਿਸ਼ਾਲ ਦੇ ਸਿਰ ਵਿਚ ਗੋਲੀ ਮਾਰੀ ਗਈ ਹੈ ਅਤੇ ਉਹ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਬਹੁਤ ਹੀ ਗੰਭੀਰ ਹਾਲਤ ਵਿਚ ਦਾਖ਼ਲ ਹੈ | ਇਸ ਸਬੰਧੀ ਜਦ ਡੀ. ਐੱਸ. ਪੀ. ਸੁਖਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਕ ਨੌਜਵਾਨ ਦੇ ਸਿਰ ਵਿਚ ਗੋਲੀ ਲੱਗਣ ਨਾਲ ਜ਼ਖਮੀ ਹੋਣ ਦਾ ਮਾਮਲਾ ਪੁਲਿਸ ਦੇ ਧਿਆਨ ਵਿਚ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਅੰਮਿ੍ਤਸਰ ਜਾ ਕੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹੋਏ ਵਿਸ਼ਾਲ ਸਿੰਘ ਨਾਮਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਪਰਿਵਾਰਕ ਮੈਂਬਰਾਂ ਵਲੋਂ ਪੱਟੀ ਦੇ ਹੀ ਰਹਿਣ ਵਾਲੇ ਕੁਝ ਨੌਜਵਾਨਾਂ ਉਪਰ ਸ਼ੱਕ ਕਰਦਿਆਂ ਨਾਮ ਦੱਸੇ ਗਏ ਹਨ | ਇਸ ਸੰਬੰਧ ਵਿਚ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਜਿਹੜੇ ਵੀ ਵਿਅਕਤੀ ਸਾਹਮਣੇ ਆਉਣਗੇ, ਉਨ੍ਹਾਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਬੁੱਢਾ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਪੈਟਰੋਲ, ਡੀਜ਼ਲ, ਗੈਸ ਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਆਰ. ਐੱਮ. ਪੀ. ਆਈ. ਵਲੋਂ ਤਿੱਖਾ ਵਿਰੋਧ
Ad Position 24