30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਲੱਖਣਾ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 28-05-2026
ਅਮਰਕੋਟ, 27 ਮਈ (ਭੱਟੀ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਨੇੜਲੇ ਪਿੰਡ ਲੱਖਣਾ ਵਿਖੇ ਹੋਈ, ਜਿਸ ਵਿਚ ਪਿੰਡ ਦੀ ਮੈਂਬਰਸ਼ਿਪ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਨਵੀਂ ਪਿੰਡ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਤਿੱਖੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨੀ ਨੂੰ ਬਰਬਾਦ ਕਰਨ ਦੇ ਰਾਹ ਤੁਰ ਪਈਆਂ ਹਨ, ਜਿਸ ਖਿਲਾਫ਼ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਮੀਟਿੰਗ ਦੌਰਾਨ ਸਰਵਸੰਮਤੀ ਨਾਲ ਚੁਣੀ ਗਈ ਨਵੀਂ ਪਿੰਡ ਕਮੇਟੀ ਵਿਚ ਗੁਰਪਾਲ ਸਿੰਘ ਨੂੰ ਪ੍ਰਧਾਨ, ਸਲਵਿੰਦਰ ਸਿੰਘ ਨੂੰ ਸਕੱਤਰ, ਤਰਸੇਮ ਸਿੰਘ ਨੂੰ ਖ਼ਜ਼ਾਨਚੀ, ਗੁਰਮੁਖ ਸਿੰਘ ਨੂੰ ਮੀਤ ਪ੍ਰਧਾਨ ਅਤੇ ਰਣਜੋਧ ਸਿੰਘ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਗੋਰਖਾ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਗੁਰਲਾਲ ਸਿੰਘ, ਸੁਖਚੈਨ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਨਾਮ ਸਿੰਘ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ, ਵਰਿਆਮ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਦਿਲਬਾਗ ਸਿੰਘ ਆਦਿ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਕਿਸਾਨੀ ਮੰਗਾਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ | ਮਤਿਆਂ ਰਾਹੀਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਕੀਤੇ ਗਏ ਵਾਧੇ ਅਤੇ ਬਿਆਸ ਭਾਖੜਾ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਪੱਕੀ ਮੈਂਬਰਸ਼ਿਪ ਖ਼ਤਮ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ 'ਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦਿਤੀ ਜਾਵੇ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕੋਆਪਰੇਟਿਵ ਬੈਂਕਾਂ ਦਾ ਹੱਦ ਕਰਜ਼ਾ (ਲਿਮਟਾਂ) ਤੁਰੰਤ ਬਹਾਲ ਕੀਤਾ ਜਾਵੇ, ਯੂਰੀਆ ਖ਼ਾਦ ਨਾਲ ਜਬਰਦਸਤੀ ਦਿੱਤੀਆਂ ਜਾਂਦੀਆਂ ਫਾਲਤੂ ਚੀਜ਼ਾਂ ਬੰਦ ਕੀਤੀਆਂ ਜਾਣ ਅਤੇ ਬੈਂਕਾਂ ਵਲੋਂ ਨਕਦੀ ਦੇਣ 'ਤੇ ਲਾਈਆਂ ਰੁਕਾਵਟਾਂ ਤੁਰਤ ਹਟਾਈਆਂ ਜਾਣ | ਇਸ ਮੀਟਿੰਗ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਗੁਰਬਖਸ਼ ਸਿੰਘ ਸੂਰਵਿੰਡ, ਸਵਰਨ ਸਿੰਘ ਸੂਰਵਿੰਡ ਜ਼ਿਲ੍ਹਾ ਮੀਤ ਪ੍ਰਧਾਨ ਸੁਖਚੈਨ ਸਿੰਘ ਸਰਹਾਲੀ ਖੁਰਦ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੀ. ਏ., ਬੀ. ਐੱਸ. ਸੀ. ਫੈਸ਼ਨ ਡਿਜਾਇੰਨਗ, ਬੀ. ਕਾਮ. ਤੇ ਹੋਟਲ ਮੈਨੇਜਮੈਂਟ ਕੋਰਸ ਵਿਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥ... ਅਗਲੀ ਖ਼ਬਰ ਪਿੰਡ ਕੋਟ ਬੁੱਢਾ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24