ਖਡੂਰ ਸਾਹਿਬ, 27 ਮਈ (ਰਸਪਾਲ ਸਿੰਘ ਕੁਲਾਰ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅਕੈਡਮੀ ਵਿਚ ਸਭ ਤੋਂ ਪਹਿਲਾਂ ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਦੇ ਨਿਤਨੇਮ ਕੀਤੇ ਗਏ | ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੈਡਮ ਰਾਜਦੀਪ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਹੋਇਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸਿੱਖ ਗੁਰੂ ਸ਼ਹੀਦ ਹੋਏ ਸਨ | ਉਹਨਾਂ ਨੂੰ ਜਹਾਂਗੀਰ ਬਾਦਸ਼ਾਹ ਦੁਆਰਾ ਤੱਤੀ ਤਵੀ 'ਤੇ ਬਿਠਾ ਕੇ ਸ਼ਹੀਦ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕੋਟਨ ਕੋਟਿ ਪ੍ਰਣਾਮ ਕੀਤਾ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ |