ਤਰਨ ਤਾਰਨ, 27 ਮਈ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਕਮਰਾ ਨੰਬਰ 115 ਪਹਿਲੀ ਮੰਜਿਲ ਡੀ.ਸੀ ਦਫਤਰ ਕੰਪਲੈਕਸ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੇਅਰ ਹੈਲਥ ਇੰਸ਼ੋਰੈਂਸ ਕੰਪਨੀ ਭਾਗ ਲੈ ਰਹੀ ਹੈ | ਇੰਸ਼ੋਰੈਂਸ ਕੰਪਨੀ ਨੂੰ ਸੇਲਜ਼ ਅਡਵਈਜ਼ਰ ਅਤੇ ਸੇਲਜ਼ ਮੈਨੇਂਜਰ ਲੜਕੇ ਅਤੇ ਲੜਕੀਆਂ (ਉਮਰ ਹੱਦ 18 ਤੋਂ 45 ਸਾਲ, ਯੋਗਤਾ ਘੱਟੋ-ਘੱਟ ਬਾਰ੍ਹਵੀਂ ਪਾਸ) ਦੀ ਲੋੜ ਹੈ | ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵਿ੍ਖੇ ਸਵੈ-ਰੁਜ਼ਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ | ਇਹ ਕੈਂਪ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨ ਤਾਰਨ, ਜ਼ਿਲ੍ਹਾ ਮੈਨੇਜਰ ਐੱਸ. ਸੀ. ਐੱਫ. ਸੀ. ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲਬੱਧ ਸਵੈ-ਰੁਜ਼ਗਾਰ ਸਕੀਮਾਂ/ਟ੍ਰੇਨਿੰਗ/ਲੋਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ |