ਫਤਿਆਬਾਦ, 27 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਬਾਬਾ ਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਭੈਲ ਢਾਏਵਾਲਾ ਦੇ ਬੱਚਿਆਂ ਦਾ ਪਾਸ ਪ੍ਰਤੀਸ਼ਤ 100 ਫ਼ੀਸਦੀ ਰਿਹਾ | ਅੱਠਵੀਂ ਦੇ ਬੱਚਿਆਂ ਵਿਚ ਮਹਿਕਪ੍ਰੀਤ ਕੌਰ ਨੇ 94 ਪ੍ਰਤੀਸ਼ਤ, ਪ੍ਰਨੀਤ ਕੌਰ ਨੇ 92 ਪ੍ਰਤੀਸ਼ਤ ਅਤੇ ਖੁਸ਼ਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਦਸਵੀਂ ਦੇ ਬੱਚਿਆਂ ਵਿਚ ਜਸਮੀਤ ਕੌਰ ਨੇ 94 ਪ੍ਰਤੀਸ਼ਤ, ਨਾਜਪ੍ਰੀਤ ਕੌਰ ਨੇ 91 ਪ੍ਰਤੀਸ਼ਤ, ਹਰਸਿਮਰਨ ਕੌਰ ਨੇ 90 ਪ੍ਰਤੀਸ਼ਤ ਅਤੇ ਮੁਸਕਾਨਪ੍ਰੀਤ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਬਾਰਵੀਂ ਦੇ ਬੱਚਿਆਂ ਵਿੱਚ ਅਰਸ਼ਪ੍ਰੀਤ ਕੌਰ ਨੇ 92 ਪ੍ਰਤੀਸ਼ਤ, ਕੋਮਲਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅਤੇ ਸਮਰੀਨ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਸੰਦੀਪ ਸਿੰਘ ਗਿੱਲ ਨੇ ਬੱਚਿਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਵਾਇਸ ਪਿ੍ੰਸੀਪਲ ਜਸਵੰਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸਨ |