ਫਤਿਆਬਾਦ, 27 ਮਈ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਸ੍ਰੀ ਸੁੱਖ ਆਸਣ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਜੁੜੀ ਸੰਗਤ ਨੂੰ ਚਾਹ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ | ਉਪਰੰਤ ਸਾਰੀਆਂ ਸੰਗਤਾਂ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਹੋ ਕੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੀਆਂ ਖੁਸ਼ੀਆ ਦੇ ਪਾਤਰ ਬਣੇ | ਇਸ ਹੀ ਸੰਬੰਧ ਵਿਚ ਰਾਤਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 7 ਵਜੇ ਤੋਂ 7:30 ਤੱਕ ਸਕੂਲ ਦੀਆਂ ਬੱਚੀਆਂ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਵਿਤਾਵਾਂ ਪੇਸ਼ ਕੀਤੀਆਂ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਰਾਗੀ ਜਥੇ ਵਲੋਂ ਡੇਢ ਘੰਟਾ ਕੀਰਤਨ ਦੀ ਛਹਿਬਰ ਲਗਾਈ | ਨੌ ਵਜੇ ਤੋਂ ਲੈ ਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਨੇ ਸਾਥਣਾਂ ਸਮੇਤ ਗੁਰੂ ਅਮਰਦਾਸ ਜੀ ਦੀ ਮਹਿਮਾ ਦਾ ਗਾਇਨ ਕੀਤਾ | ਇਸ ਮੌਕੇ ਗੁਰਭੇਜ ਸਿੰਘ ਭੇਜੀ, ਜਸਵਿੰਦਰ ਸਿੰਘ ਜੱਸ, ਜਗਜੀਤ ਸਿੰਘ ਤੇ ਹਰਵਿੰਦਰ ਸਿੰਘ ਨੇ ਰਾਗੀ ਜਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਅਵਤਾਰ ਸਿੰਘ ਭੰਗੂ, ਸੁਖਵਿੰਦਰ ਸਿੰਘ ਸਪਾਰੀਵਿੰਡੀਆ, ਗੁਰਕੀਰਤ ਸਿੰਘ ਭੰਗੂ, ਸਤਨਾਮ ਸਿੰਘ, ਹਰਜੀਤ ਸਿੰਘ ਹੈਪੀ, ਸਿੰਮੀ ਭਾਪਾ, ਹਰਦੀਪ ਸਿੰਘ ਮਹੱਲਾ ਹਸਪਤਾਲ, ਮਾਸਟਰ ਗੁਰਜੰਟ ਸਿੰਘ, ਗਗਨਦੀਪ ਸਿੰਘ ਬੈਂਕ ਵਾਲੇ, ਕੁਲਦੀਪ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ ਲਾਲੀ, ਲਾਲੀ ਧਾਮੀ, ਸੁਖਵਿੰਦਰ ਸਿੰਘ ਸਹੋਤਾ, ਅਸ਼ੋਕ ਸਿੰਘ ਗੁਰੂ ਕਿ੍ਪਾ ਵਾਲੇ, ਪ੍ਰਧਾਨ ਜਥੇ ਅਜੀਤ ਸਿੰਘ, ਪਿ੍ੰਸੀਪਲ ਨਿਰਮਲ ਸਿੰਘ, ਪ੍ਰਮਜੀਤ ਸਿੰਘ ਦਿਉਲ, ਬਾਬਾ ਰਣਦੀਪ ਸਿੰਘ ਹੈਪੀ, ਬਾਬਾ ਜਸਕਰਨ ਸਿੰਘ ਤੋਂ ਇਲਾਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀਆਂ ਬੀਬੀਆਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ |