ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੋਹੀ ਪੁਲ ਪਿੰਡ ਜਵੰਦਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਇਕ ਨੌਜਵਾਨ ਅਰਜਨ ਸਿੰਘ ਉਰਫ ਪੰਡਿਤ ਪੁੱਤਰ ਸਰਬਜੀਤ ਸਿੰਘ ਵਾਸੀ ਜੰਡੋਕੇ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਦੌਰਾਨ ਨੌਜਵਾਨ ਨੇ ਦੱਸਿਆ ਕਿ ਇਹ ਹੈਰੋਇਨ ਇਹ ਜੋਬਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਜੰਡੋਕੇ ਪਾਸੋਂ ਲੈ ਕੇ ਆਇਆ ਹੈ | ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਖਿਲਾਫ਼ ਥਾਣਾ ਸਰਹਾਲੀ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਜੋਬਨ ਸਿੰਘ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |