29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 28-05-2026
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਕੋਲ ਰੂਪਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਦੁਬਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ ਅਰਸ਼ਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਛੇਹਰਟਾ ਨਾਲ 2023 ਵਿਚ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਕਹਿੰਦੇ ਸਨ ਕਿ ਉਨ੍ਹਾਂ ਨੂੰ ਲੜਕੀ ਨਹੀਂ ਲੜਕਾ ਚਾਹੀਦਾ ਹੈ ਅਤੇ ਕਾਰ ਦੀ ਮੰਗ ਕਰਦੇ ਹਨ ਅਤੇ ਹੁਣ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ | ਥਾਣਾ ਸਦਰ ਪੱਟੀ ਦੇ ਐੱਸ. ਆਈ. ਰੂਬੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰੀ ਦਾਅਵੇ ਨਹੀਂ ਪਿੰਡ ਪੱਧਰ 'ਤੇ ਲਹਿਰ ਖੜ੍ਹੀ ਕਰਨੀ ਚਾਹੀਦੀ-ਬਾਪੂ ਤਰਸੇਮ ਸਿੰਘ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ
Ad Position 24