29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰੀ ਦਾਅਵੇ ਨਹੀਂ ਪਿੰਡ ਪੱਧਰ 'ਤੇ ਲਹਿਰ ਖੜ੍ਹੀ ਕਰਨੀ ਚਾਹੀਦੀ-ਬਾਪੂ ਤਰਸੇਮ ਸਿੰਘ <br/>

Ad Position 21
No active advertisement
ਅਜਨਾਲਾ ਵਿਖੇ ਕੀਤੀ ਸਿਆਸੀ ਪੰਥਕ ਕਾਨਫ਼ਰੰਸ ਦੌਰਾਨ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸ਼ੇਮ ਸਿੰਘ ਇਕੱਠ ਨੂੰ ਸੰਬੋਧਨ ਕਰਦੇ ਹੋਏ, ਨਾਲ ਖੜ੍ਹੇ ਸ਼ਮਸ਼ੇਰ ਸਿੰਘ ਪੱਧਰੀ, ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ, ਚਰਨਜੀਤ ਸਿੰਘ ਗ਼ਾਲਿਬ ਤੇ ਹੋਰ ਤੇ ਕਾਨਫ਼ਰੰਸ 'ਚ ਸ਼ਾਮਿਲ ਲੋਕਾਂ ਦਾ ਇਕੱਠ | ਤਸਵੀਰਾਂ : ਗੁਰਪ੍ਰੀਤ ਸਿੰਘ ਢਿੱਲੋਂ <br/> 28-05-2026
ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਉਂਡ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਆਗੂ ਚਰਨਜੀਤ ਸਿੰਘ ਗਾਲਿਬ ਦੀ ਅਗਵਾਈ 'ਚ ਸਿਆਸੀ ਪੰਥਕ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਵਿਚ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਸੀਨੀਅਰ ਆਗੂ ਭਾਈ ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ ਵੰਨਚਿੜੀ, ਪਰਮਜੀਤ ਸਿੰਘ ਜੌਹਲ, ਸ਼ਮਸ਼ੇਰ ਸਿੰਘ ਪੱਧਰੀ ਅਤੇ ਪਾਰਟੀ ਦੇ ਕੌਮੀ ਬੁਲਾਰੇ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ ਉਚੇਚੇ ਤੌਰ 'ਤੇ ਪਹੁੰਚੇ | ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਮੁੜ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਲਈ ਲੋਕਾਂ ਨੂੰ ਜ਼ਾਤ-ਪਾਤ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਿਰਫ਼ ਸਰਕਾਰੀ ਦਾਅਵੇ ਨਹੀਂ, ਸਗੋਂ ਪਿੰਡ ਪੱਧਰ ਤੋਂ ਲੋਕ ਲਹਿਰ ਖੜੀ ਕਰਨ ਦੀ ਲੋੜ ਹੈ ਅਤੇ ਜੇਕਰ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਨੌਜਵਾਨਾਂ ਨੂੰ ਗੁਰਸਿੱਖੀ, ਖੇਡਾਂ ਅਤੇ ਸਿੱਖਿਆ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾ ਕੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਹੱਕਾਂ ਲਈ ਇੱਕਜੁੱਟ ਹੋ ਰਹੇ ਹਨ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਰਿਹਾਈ ਅਤੇ ਪੰਥਕ ਏਕਤਾ ਲਈ ਡੱਟ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ | ਇਸ ਮੌਕੇ ਜੁਗਰਾਜ ਸਿੰਘ ਲਾਲਾਨੰਗਲ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਦਲਜੀਤ ਸਿੰਘ ਮਿਆਦੀਆਂ ਹਲਕਾ ਇੰਚਾਰਜ ਰਾਜਾਸਾਂਸੀ, ਦਯਾ ਸਿੰਘ, ਬਲਦੇਵ ਸਿੰਘ ਜੱਲੂਪੁਰ, ਜਸਪਾਲ ਸਿੰਘ ਸਹਿੰਸਰੀਆ, ਰਛਪਾਲ ਸਿੰਘ, ਗੁਲਜ਼ਾਰ ਸਿੰਘ ਖਾਸਾ, ਸੁਰਜੀਤ ਸਿੰਘ ਕੋਟਲੀ, ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਲਾਡੀ ਨਿੱਝਰ, ਦਲਬੀਰ ਸਿੰਘ ਲਸ਼ਕਰੀ ਨੰਗਲ, ਗੁਰਵਿੰਦਰ ਸਿੰਘ ਝੰਡੇਰ, ਮੇਜਰ ਸਿੰਘ ਬੱਲੜਵਾਲ, ਨਿਰਭੈ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਵਡਾਲੀ, ਸ਼ਿੰਦਰ ਕੌਰ, ਗੁਰਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਖਡੂਰ ਸਾਹਿਬ 'ਚ ਨਵੀਂ ਉਸਾਰੀ ਅਧੀਨ ਲਿੰਕ ਸੜਕਾਂ 'ਤੇ ਖਿੱਲਰੇ ਪੱਥਰਾਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ <br/>
Ad Position 24