29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੋਦੀ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਮਰ ਕੱਢਿਆ- ਰਾਜਬੀਰ ਸਿੰਘ ਭੁੱਲਰ

Ad Position 21
No active advertisement
ਅਜੀਤ ਡੈਸਕ 28-05-2026
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ, ਜਿਸ ਨਾਲ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਤੇ ਮੱਧ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿਚ ਨਾਕਾਮ ਰਹੀ ਹੈ | ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਕਾਰਨ ਟਰਾਂਸਪੋਰਟ ਦੇ ਖਰਚੇ ਵੱਧ ਰਹੇ ਹਨ, ਜਿਸ ਨਾਲ ਹਰ ਜ਼ਰੂਰੀ ਚੀਜ਼ ਦੀ ਕੀਮਤ ਵਿਚ ਇਜ਼ਾਫਾ ਹੋ ਰਿਹਾ ਹੈ ਅਤੇ ਹੌਲੀ-ਹੌਲੀ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਉੱਥੇ ਇੰਧਨ ਦੀਆਂ ਕੀਮਤਾਂ ਵਿਚ ਹੋ ਰਿਹਾ ਵਾਧਾ ਲੋਕਾਂ ਉੱਤੇ ਹੋਰ ਬੋਝ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ ਵੱਡੀਆਂ-ਵੱਡੀਆਂ ਗੱਲਾਂ ਕਰਨੀਆਂ ਜਾਣਦੇ ਹਨ, ਜਦਕਿ ਅਸਲੀਅਤ ਵਿਚ ਦੇਸ਼ ਦੀ ਹਾਲਤ ਬਹੁਤ ਜਿਆਦਾ ਨਾਜ਼ੁਕ ਬਣੀ ਹੋਈ ਹੈ, ਕਿਉਂਕਿ ਦੇਸ਼ ਦੀ ਅਰਥ ਵਿਵਸਥਾ ਲਗਾਤਾਰ ਕਮਜ਼ੋਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੱਛਮੀ ਦੇਸ਼ਾਂ ਵਿਚ ਜੰਗ ਦੇ ਹਾਲਾਤਾਂ ਕਰਕੇ ਦੇਸ਼ ਵਿਚ ਵੱਡਾ ਆਰਥਿਕ ਸੰਕਟ ਪੈਦਾ ਹੋ ਚੁੱਕਾ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਕਟ ਨੂੰ ਹੱਲ ਕਰਨ ਦੀ ਬਜਾਇ ਵੱਖ ਵੱਖ ਦੇਸ਼ਾਂ ਦੀ ਸੈਰ ਕਰ ਰਹੇ ਹਨ, ਜਦਕਿ ਅਜਿਹੇ ਸਮੇਂ ਵਿਚ ਦੇਸ਼ ਦੀ ਅਰਥ ਵਿਵਸਥਾ ਨੂੰ ਬਹਾਲ ਰੱਖਣਾ ਸਭ ਤੋਂ ਮਹੱਤਵਪੂਰਨ ਕੰਮ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਮਾਲਾ-ਮਾਲ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ, ਕਿਉਂਕਿ ਅੱਜ ਦੇਸ਼ ਜਦੋਂ ਸੰਕਟ ਦੇ ਸਾਏ ਹੇਠ ਹੈ ਤਾਂ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਦੀ ਜੇਬ 'ਤੇ ਡਾਕਾ ਮਾਰਨ ਦੀ ਬਜਾਏ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ | ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਉੱਤੇ ਲੱਗੇ ਵੱਧ ਟੈਕਸ ਘਟਾਏ ਜਾਣ ਅਤੇ ਆਮ ਜਨਤਾ ਨੂੰ ਤੁਰੰਤ ਰਾਹਤ ਦਿੱਤੀ ਜਾਵੇ | ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੋਕਾਂ ਦਾ ਗੁੱਸਾ ਹੋਰ ਵਧੇਗਾ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਵਿਚ ਦੇਸ਼ ਦੀ ਆਰਥਿਕ ਹਾਲਤ ਬਹੁਤ ਮਜ਼ਬੂਤ ਸੀ ਅਤੇ ਵੱਖ'ਵੱਖ ਸ਼ਕਤੀਸ਼ਾਲੀ ਦੇਸ਼ ਵੀ ਡਾ. ਮਨਮੋਹਨ ਸਿੰਘ ਤੋਂ ਗੁਰ ਸਿੱਖਦੇ ਸਨ ਅਤੇ ਉਨ੍ਹਾਂ ਦੀਆਂ ਤਾਰੀਫ਼ਾਂ ਕਰਦੇ ਸਨ | ਪ੍ਰੰਤੂ ਜਦੋਂ ਤੋਂ ਮੋਦੀ ਸਰਕਾਰ ਹੋਂਦ ਵਿਚ ਆਈ ਹੈ ਦੇਸ਼ ਦਾ ਦਿਵਾਲਾ ਕੱਢ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ 'ਤੇ ਲਿਆਉਣ ਲਈ ਕਾਂਗਰਸ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ, ਕਿਉਂਕਿ ਕਾਂਗਰਸ ਹੀ ਦੇਸ਼ ਦਾ ਸਰਵਪੱਖੀ ਵਿਕਾਸ ਕਰਵਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ ਨੂੰ ਲਿਆ ਲਪੇਟ 'ਚ, ਮੌਕੇ 'ਤੇ ਮÏਤ <br/> ਅਗਲੀ ਖ਼ਬਰ ਬਲਾਕ ਖਡੂਰ ਸਾਹਿਬ 'ਚ ਨਵੀਂ ਉਸਾਰੀ ਅਧੀਨ ਲਿੰਕ ਸੜਕਾਂ 'ਤੇ ਖਿੱਲਰੇ ਪੱਥਰਾਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ
Ad Position 24