28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਾਬਕਾ ਵਿਧਾਇਕ ਭੁੱਲਰ ਨੇ ਚੋਣਾਂ 'ਚ 'ਆਪ' ਆਗੂਆਂ 'ਤੇ ਕਾਂਗਰਸੀਆਂ ਨੂੰ ਕੁੱਟਮਾਰ ਕਰਨ ਤੇ ਬੂਥ ਕੈਪਚਰਿੰਗ ਦੇ ਦੋਸ਼ ਲਗਾਏ <br/>

Ad Position 21
No active advertisement
ਅਜੀਤ ਡੈਸਕ 28-05-2026
ਭਿੱਖੀਵਿੰਡ, 27 ਮਈ (ਬੌਬੀ, ਬਿੱਲਾ, ਭੱਟੀ)—ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਵਿਚ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ 'ਚ ਸੱਤਾ ਧਿਰ 'ਆਪ' 'ਤੇ ਗੈਰ ਕਾਨੂੰਨੀ ਤੌਰ 'ਤੇ ਚੋਣਾਂ ਜਿੱਤਣ ਦੇ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ 'ਆਪ' ਆਪਣੇ ਉਮੀਦਵਾਰਾਂ ਦੀ ਨਜ਼ਰ ਆ ਰਹੀ ਹਾਰ ਤੋਂ ਬੁਖਲਾਹਟ 'ਚ ਕਾਂਗਰਸੀ ਉਮੀਦਵਾਰਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ, ਪਰ ਅਫ਼ਸੋਸ ਸੰਬੰਧਿਤ ਅਧਿਕਾਰੀਆਂ ਦੇ ਵਾਰ–ਵਾਰ ਧਿਆਨ ਲਿਆਉਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਸਥਾਨਕ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਿ੍ਸ਼ਨ ਕੁਮਾਰ ਜੱਜ ਨੂੰ ਵਿਰੋਧੀ 'ਆਪ' ਦੇ ਉਮੀਦਵਾਰ ਵਲੋਂ ਪੋਲਿੰਗ ਬੂਥ 'ਚ ਸ਼ਰੇਆਮ ਕੁੱਟਮਾਰ ਕੀਤੀ ਗਈ | ਉੁਨ੍ਹਾਂ ਨੂੰ ਸਮੇਤ ਪੋਲਿੰਗ ਏਜੰਟ ਭਰਾ ਸਮੇਤ ਜਬਰਨ ਬੂਥ ਵਿਚੋਂ ਬਾਹਰ ਕੱਢ ਦਿੱਤਾ ਗਿਆ | ਉਨ•ਾਂ ਦੇ ਕੱਪੜੇ ਪੁਲਿਸ ਦੀ ਹਾਜ਼ਰੀ 'ਚ ਪਾੜ ਦਿੱਤੇ ਗਏ, ਪਰ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਦੋਸ਼ ਲਗਾਏ ਕਿ ਇਹ ਸਭ ਸੱਤਾ ਧਿਰ ਵਲੋਂ ਜਾਅਲੀ ਵੋਟਾਂ ਭੁਗਤਾਉਣ ਲਈ ਕੀਤਾ ਗਿਆ ਤਾਂ ਜੋ 'ਆਪ' ਦੇ ਹਾਰ ਰਹੇ ਉਮੀਦਵਾਰ ਨੂੰ ਜਿਤਾਇਆ ਜਾਵੇ | ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਹਨ, ਕਿਉਂਕਿ ਇਨ੍ਹਾਂ ਨੂੰ ਆਪਣੀ ਹਾਰ ਸਾਹਮਣੇ ਨਜ਼ਰ ਆ ਰਹੀ ਹੈ, ਪਰ ਕਸਬੇ ਦੇ ਵਾਸੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਏਨਾ ਕੁਝ ਕਰਨ ਦੇ ਬਾਵਜੂਦ ਵੀ ਸੱਤਾ ਧਿਰ ਦੀ ਉੱਕਤ ਵਾਰਡ ਤੋਂ ਹਾਰ ਹੋਵੇਗੀ | ਇਸ ਸੰਬੰਧੀ ਜਦ ਕਾਂਗਰਸ ਦੇ ਵਿਰੋਧੀ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸਕੱਤਰ ਸਿੰਘ ਡਲੀਰੀ ਨਾਲ ਸੰਪਰਕ ਕਰਨ ਸਾਰੇ ਦੋਸ਼ਾਂ ਨੂੰ ਨਕਾਰਿਆ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ 'ਤੇ 'ਆਪ' ਦਾ ਪ੍ਰਧਾਨ ਬਣੇਗਾ, ਸ਼ਹਿਰ ਦੇ ਅਧੂਰੇ ਵਿਕਾਸ ਕੰਮ ਹੋਣਗੇ ਪੂਰੇ—ਬੀਬਾ ਸੁਰਿੰਦਰਪਾਲ ਕੌਰ ਭੁ... ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚ ਨਾਬਾਲਗ ਲੜਕੀਆਂ ਵਰਗਲਾਈਆਂ <br/>
Ad Position 24