28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਓਵਰਲੋਡ ਵਾਹਨ ਮਨੁੱਖੀ ਜਾਨਾਂ ਦਾ ਖੌਅ ਬਣੇ

Ad Position 21
No active advertisement
ਅਜੀਤ ਡੈਸਕ 28-05-2026
ਝਬਾਲ, 27 ਮਈ (ਸੁਖਦੇਵ ਸਿੰਘ)-ਸੜਕਾਂ 'ਤੇ ਬਿਨਾਂ ਰੋਕ-ਟੋਕ ਦੌੜ ਰਹੇ ਓਵਰਲੋਡ ਵਾਹਨ ਜਿੱਥੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਉਥੇ ਨਾਲ ਹੀ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਾਇਦੇ ਕਾਨੂੰਨ ਨੂੰ ਛਿੱਕੇ 'ਤੇ ਟੰਗਦਿਆਂ ਮਨੁੱਖੀ ਜ਼ਿੰਦਗੀਆਂ ਨਾਲ ਖਿਲਵਾੜ ਵੀ ਕਰ ਰਹੇ ਹਨ | ਪੁਲਿਸ ਪ੍ਰਸ਼ਾਸਨ ਇਨ੍ਹਾਂ ਓਵਰਲੋਡ ਵਾਹਨਾਂ ਨੂੰ ਰੋਕਣ ਲਈ ਬੇਵੱਸ ਨਜ਼ਰ ਆ ਰਿਹਾ ਹੈ, ਜਿਸ ਕਰ ਕੇ ਕਸਬਿਆਂ ਤੇ ਸ਼ਹਿਰੀ ਇਲਾਕਿਆਂ ਅੰਦਰ ਇਹ ਵਾਹਨ ਸ਼ਰੇਆਮ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਸੜਕਾਂ ਤੋਂ ਲੰਘ ਰਹੇ ਹਨ | ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਓਵਰਲੋਡ ਵਾਹਨ ਲੋਕਾਂ ਦੀ ਜਾਨ ਦਾ ਖੋਅ ਬਣੇ ਹੋਏ ਹਨ | ਜਦੋਂ ਓਵਰਲੋਡ ਵਾਹਨ ਕਸਬਿਆਂ ਜਾ ਸ਼ਹਿਰਾਂ ਤੋਂ ਲੰਘਦੇ ਹਨ ਤਾਂ ਸੜਕਾਂ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ, ਕਿਉਂਕਿ ਟਰੱਕ-ਟਰਾਲਾ ਇੰਨੀ ਉਪਰ ਤੱਕ ਭਰਿਆ ਹੋਇਆ ਹੁੰਦਾ ਹੈ ਕਿ ਉਸ ਉਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਵੀ ਉਸ ਨਾਲ ਸੰਪਰਕ 'ਚ ਆ ਕੇ ਹਾਦਸੇ ਦਾ ਸ਼ਿਕਾਰ ਬਣ ਜਾਂਦਾ ਹੈ | ਭੀੜ ਭੜੱਕੇ ਵਾਲੇ ਇਲਾਕਿਆਂ 'ਚੋਂ ਲੰਘਣ ਵਾਲੇ ਇਹ ਵਾਹਨ ਅਕਸਰ ਹੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ | ਸੀ.ਪੀ.ਆਈ. ਦੇ ਜ਼ਿਲ੍ਹਾ ਆਗੂ ਕਾ. ਦਵਿੰਦਰ ਕੁਮਾਰ ਸੋਹਲ ਅਤੇ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਓਵਰਲੋਡ ਵਾਹਨਾਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਕੋਲੋਂ ਇਨ੍ਹਾਂ ਓਵਰਲੋਡ ਵਾਹਨਾਂ ਦੇ ਚਲਾਨ ਕੱਟ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦਾ ਨਾਂਅ ਤਬਦੀਲ, ਹੁਣ ਬਣਿਆ 'ਖ਼ਾਲਸਾ ਕਾਲਜ ਰਣਜੀਤ ਐਵੀਨਿਊ' <br/> ਅਗਲੀ ਖ਼ਬਰ ਬੱਚਿਆਂ 'ਚ ਪਿਸ਼ਾਬ ਇਨਫੈਕਸ਼ਨ ਹੋਣ 'ਤੇ ਲਾਪ੍ਰਵਾਹੀ ਨਾ ਵਰਤੋ- ਡਾ. ਸੁਪਿ੍ਯਾ
Ad Position 24