28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਚੋਹਲਾ ਸਾਹਿਬ 'ਚ ਸੀਵਰੇਜ ਦੇ ਗੰਦੇ ਪਾਣੀ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 29-05-2026
ਚੋਹਲਾ ਸਾਹਿਬ, 28 ਮਈ (ਬਲਵਿੰਦਰ ਸਿੰਘ)-ਇਤਿਹਾਸਕ ਨਗਰ ਚੋਹਲਾ ਸਾਹਿਬ ਜਿਥੇ ਕਈ ਗੁਰਦੁਆਰਾ ਸਾਹਿਬ ਸ਼ੁਸ਼ੋਭਿਤ ਹੋਣ ਕਰਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ ਕਰਕੇ ਪਿੰਡ ਦੀਆਂ ਕਈ ਗਲੀਆਂ ਅਤੇ ਬਾਜ਼ਾਰਾਂ ਵਿਚ ਅਕਸਰ ਖੜਾ ਰਹਿਦਾ ਗੰਦਾ ਪਾਣੀ ਆਮ ਲੋਕਾਂ ਅਤੇ ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਮੁਸੀਬਤ ਬਣ ਰਿਹਾ ਹੈ | ਖ਼ਾਸ ਕਰਕੇ ਚੋਹਲਾ ਸਾਹਿਬ ਦੇ ਪ੍ਰਵੇਸ਼ ਦੁਆਰ ਨੇੜੇ ਜਿੱਥੇ ਇਕ ਪਾਸੇ ਬਣਿਆ ਸਵਾਗਤੀ ਗੇਟ ਇਸ ਇਤਿਹਾਸਕ ਸ਼ਹਿਰ ਆਉਣ ਵਾਲੀਆਂ ਸੰਗਤਾਂ ਦਾ ਸਵਾਗਤ ਕਰਦਾ ਹੈ, ਉਥੇ ਇਸ ਪ੍ਰਵੇਸ਼ ਦੁਆਰ ਦੇ ਬਿਲਕੁਲ ਨੇੜੇ ਮੁੱਖ ਸੜਕ ਵਿਚ ਬਣੇ ਡੂੰਘੇ ਟੋਏ ਅਤੇ ਸੀਵਰੇਜ ਦਾ ਗੰਦਾ ਪਾਣੀ ਇਸ ਇਤਿਹਾਸਕ ਨਗਰ ਦੀ ਮਹੱਤਤਾ ਨੂੰ ਮੂੰਹ ਚਿੜਾਉਂਦਾ ਹੋਇਆ ਨਜ਼ਰ ਆਉਂਦਾ ਹੈ | ਸੀਵਰੇਜ ਸਿਸਟਮ ਦੇ ਅਕਸਰ ਬੰਦ ਰਹਿਣ ਕਰਕੇ ਸੜਕਾਂ ਉੱਤੇ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਸੜਕਾਂ 'ਤੇ ਵੱਡੇ-ਵੱਡੇ ਖੱਡਿਆਂ ਵਿਚ ਭਰਿਆ ਸੀਵਰੇਜ ਦਾ ਇਹ ਗੰਦਾ ਪਾਣੀ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਖ਼ਤਰਾ ਬਣ ਬਣਿਆ ਹੋਇਆ ਦੋ ਪਹੀਆ ਵਾਹਨਾਂ ਨੂੰ ਬੜੀ ਮੁਸ਼ਕਿਲ ਨਾਲ ਲੰਘਣਾ ਪੈਂਦਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਪ੍ਰਵੇਸ਼ ਦੁਆਰ ਦੇ ਨੇੜੇ ਸਰਹਾਲੀ ਤੋ ਚੋਹਲਾ ਸਾਹਿਬ ਵਾਲੀ ਸੜਕ ਵਿਚ ਲੰਬੇ ਸਮੇਂ ਤੋਂ ਸੀਵਰੇਜ ਦਾ ਪਾਣੀ ਨਿਕਲ ਰਿਹਾ ਹੈ ਪਾਣੀ ਦੇ ਵਹਾਅ ਕਾਰਨ ਇਸ ਸੜਕ ਵਿਚ ਹੁਣ ਡੂੰਘੇ ਟੋਏ ਪੈ ਗਏ ਹਨ, ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਅਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਪਰ ਪੰਚਾਇਤ ਜਾਂ ਕਿਸੇ ਵੀ ਪ੍ਰਸਾਸਨਿਕ ਅਧਿਕਾਰੀ ਵਲੋਂ ਇਸ ਸਮੱਸਿਆ ਦੇ ਹੱਲ ਸਬੰਧੀ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ | ਉਨ੍ਹਾਂ ਕਿਹਾ ਕਿ ਇਹ ਸਮੱਸਿਆ ਕੋਈ ਨਵੀਂ ਨਹੀਂ, ਸਗੋਂ ਪਿਛਲੇ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ | ਸੀਵਰੇਜ ਦੇ ਨਿਕਾਸ ਦੀ ਢੰਗ ਨਾਲ ਵਿਵਸਥਾ ਨਾ ਹੋਣ ਕਰਕੇ ਪਹਿਲਾਂ ਵੀ ਕਈ ਵਾਰ ਗੰਦਾ ਪਾਣੀ ਸੜਕਾਂ 'ਤੇ ਇਕੱਠਾ ਹੋ ਜਾਂਦਾ ਹੈ ਅਤੇ ਕਈ ਵਾਰ ਘਰਾਂ ਵਿਚ ਵੀ ਦਾਖ਼ਲ ਹੋ ਜਾਂਦਾ ਹੈ | ਇਸ ਕਾਰਨ ਲੋਕਾਂ ਨੂੰ ਬਦਬੂ, ਗੰਦਗੀ ਅਤੇ ਬਿਮਾਰੀਆਂ ਦੇ ਖਤਰੇ ਦਾ ਸਾਹਮਣਾ ਕਰਨਾ ਪੈਂਦਾ ਹੈ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਵਿਚ ਹਾਲਾਤ ਹੋਰ ਵੀ ਬੇਹੱਦ ਖ਼ਰਾਬ ਹੋ ਜਾਂਦੇ ਹਨ | ਸੜਕਾਂ 'ਤੇ ਪਾਣੀ ਖੜ੍ਹ ਜਾਣ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤ ਆਉਂਦੀ ਹੈ | ਕਈ ਵਾਰ ਵਾਹਨ ਚਾਲਕ ਖੱਡਿਆਂ ਵਿਚ ਫਸ ਕੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ | ਲੋਕਾਂ ਨੇ ਪ੍ਰਸ਼ਾਸਨ ਅਤੇ ਸੰਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਪ੍ਰਣਾਲੀ ਦੀ ਜਲਦ ਮੁਰੰਮਤ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸ ਲਈ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਇਤਿਹਾਸਕ ਨਗਰ ਚੋਹਲਾ ਸਾਹਿਬ ਦੇ ਵਾਸੀਆਂ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ 'ਚ 30 ਨੂੰ ਮਨਾਇਆ ਜਾਵੇਗਾ 'ਸਿੱਖਿਆ ਦਾ ਮਹਾਂ ਜਸ਼ਨ' ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ 'ਚ 30 ਨੂੰ ਮਨਾਇਆ ਜਾਵੇਗਾ 'ਸਿੱਖਿਆ ਦਾ ਮਹਾਂ ਜਸ਼ਨ'
Ad Position 24