28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ 'ਚ 30 ਨੂੰ ਮਨਾਇਆ ਜਾਵੇਗਾ 'ਸਿੱਖਿਆ ਦਾ ਮਹਾਂ ਜਸ਼ਨ'

Ad Position 21
No active advertisement
ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਵਲੋਂ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਨੂੰ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ਨਾਲ ਸਾਂਝਾ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮਿਤੀ 30 ਮਈ ਨੂੰ ਮੈਗਾ ਪੀ. ਟੀ. ਐੱਮ ਅਤੇ ਮਾਪਿਆਂ ਦੀ ਵਰਕਸ਼ਾਪ ਰਾਹੀਂ 'ਸਿੱਖਿਆ ਦਾ ਮਹਾਂ ਜਸ਼ਨ' ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਮੈਗਾ ਪੀ. ਟੀ. ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਦਾ ਉਦੇਸ਼ ਪੰਜਾਬ ਦੀ ਸਿੱਖਿਆ ਖੇਤਰ ਵਿਚ ਪ੍ਰਾਪਤ ਕੀਤੀ ਗਈ | ਇਸ ਇਤਿਹਾਸਕ ਸਫਲਤਾ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਕੂਲਾਂ ਵਿਚ ਕੰਮ ਕਰਦੇ ਸਮੂਹ ਸਟਾਫ ਦੀ ਮਿਹਨਤ ਦੀ ਹੌਂਸਲਾ ਅਫ਼ਜ਼ਾਈ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਬੋਰਡ ਪ੍ਰੀਖਿਆਵਾਂ ਵਿਚ ਸਕੂਲ ਪੱਧਰ 'ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਕਿਸੇ ਵੀ ਵਿਸ਼ੇ ਵਿਚ 100 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਜੇ.ਈ.ਈ, ਕਲੇਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਅੱਪਰ ਪ੍ਰਾਇਮਰੀ ਸਕੂਲਾਂ ਵਿਚ ਹੁਨਰ ਸਿੱਖਿਆ ਨਾਲ ਜੁੜੇ ਇੰਟਰਨਸਿਪ ਲਈ ਜਾ ਰਹੇ ਵਿਦਿਆਰਥੀਆਂ ਨੂੰ ਗੁੱਡ ਲੱਕ ਸਰਟੀਫਿਕੇਟ ਦਿੱਤੇ ਜਾਣਗੇ | ਇਸੇ ਤਰ੍ਹਾਂ ਇੰਗਲਿਸ਼ ਐੱਜ ਪ੍ਰੋਗਰਾਮ ਅਧੀਨ ਘੱਟੋ-ਘੱਟ ਇਕ ਪ੍ਰੋਫੀਸੈਂਸੀ ਲੈਵਲ ਤੱਕ ਪ੍ਰਗਤੀ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਪੇ ਵਰਕਸ਼ਾਪ ਦੌਰਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਵਰਕਸ਼ਾਪ ਦੌਰਾਨ ਮਾਪਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਛੁੱਟੀਆਂ ਦੇ ਕੰਮ ਰਾਹੀਂ ਸਿੱਖਿਆ ਨਾਲ ਜੋੜ ਕੇ ਰੱਖਣ ਅਤੇ ਛੁੱਟੀਆਂ ਤੋਂ ਬਾਅਦ ਬੱਚਿਆਂ ਨੂੰ ਮੁੜ ਸਕੂਲ ਵਾਪਸੀ ਲਈ ਪ੍ਰੇਰਿਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਕੂਲਾਂ ਵਿਚ ਹੋਣ ਵਾਲੇ ਮੈਗਾ ਮਾਪੇ ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਵਿਚ ਸ਼ਾਮਿਲ ਹੋਣ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਵਿਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਇੰਨਟੈਂਸਿਵ ਰਵੀਜ਼ਨ ਸੰਬੰਧੀ ਬੀ.ਐੱਲ.ਓ. 25 ਜੂਨ ਤੋਂ ਘਰ-ਘਰ ਜਾ ਕੇ ਭਰਨਗੇ ਫਾਰਮ-ਡੀ.ਸੀ. <br/> ਅਗਲੀ ਖ਼ਬਰ ਚੋਹਲਾ ਸਾਹਿਬ 'ਚ ਸੀਵਰੇਜ ਦੇ ਗੰਦੇ ਪਾਣੀ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ
Ad Position 24