28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਸ਼ੇਸ਼ ਇੰਨਟੈਂਸਿਵ ਰਵੀਜ਼ਨ ਸੰਬੰਧੀ ਬੀ.ਐੱਲ.ਓ. 25 ਜੂਨ ਤੋਂ ਘਰ-ਘਰ ਜਾ ਕੇ ਭਰਨਗੇ ਫਾਰਮ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 29-05-2026
ਅੰਮਿ੍ਤਸਰ, 28 ਮਈ (ਰੇਸ਼ਮ ਸਿੰਘ)-ਰਾਜ ਵਿਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐੱਸ.ਆਈ.ਆਰ) ਦੇ ਸੰਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 55 ਵਾਧੂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, 213 ਸੁਪਰਵਾਈਜ਼ਰ, 5 ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰ ਅਤੇ 2134 ਬੀ.ਐੱਲ.ਓਜ਼ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਸੰਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਬੀ.ਐੱਲ.ਓਜ਼ ਵਲੋਂ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ | ਡਰਾਫਟ ਵੋਟਰ ਸੂਚੀ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਰੌਕੀ ਬੁਰਜ ਨੇ ਦਿੱਤੀ ਵਧਾਈ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ 'ਚ 30 ਨੂੰ ਮਨਾਇਆ ਜਾਵੇਗਾ 'ਸਿੱਖਿਆ ਦਾ ਮਹਾਂ ਜਸ਼ਨ'
Ad Position 24