ਹਰੀਕੇ ਪੱਤਣ, 29 ਮਈ (ਸੰਜੀਵ ਕੁੰਦਰਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੌਮੀ ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਕੇਵਲ ਸਿੰਘ ਢਿੱਲੋ ਨੂੰ ਵਧਾਈ ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋ ਇਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ | ਉਨ੍ਹਾਂ ਕਿਹਾ ਕਿ ਹਾਈ ਕਮਾਂਡ ਦੇ ਇਸ ਫੈਸਲੇ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ | ਸੋਨੀ ਨੇ ਇਸ ਫੈਸਲੇ ਨੂੰ ਇਕ ਸ਼ਲਾਘਾਯੋਗ ਕਦਮ ਦੱਸਦਿਆਂ ਹੋਇਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ | ਪਾਰਟੀ ਹਾਈ ਕਮਾਂਡ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਗਈ ਇਹ ਜਿੰਮੇਵਾਰੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸਾਬਿਤ ਹੋਵੇਗੀ | ਪੰਜਾਬ ਦੇ ਹਰ ਹਲਕੇ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਸ਼ਿਵ ਕੁਮਾਰ ਸੋਨੀ ਨੇ ਵਿਸ਼ਵਾਸ ਜਤਾਇਆ ਕਿ 2027 ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰੇਗੀ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੱਟੀ ਦਿਹਾਤੀ ਮੰਡਲ ਪ੍ਰਧਾਨ ਕਾਰਜ ਸਿੰਘ ਸ਼ਾਹ, ਜਨਰਲ ਸਕੱਤਰ ਹਰਪਾਲ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ |