05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ ਪਾਰਟੀ ਦੇ ਕਿ੍ਸ਼ਨਪਾਲ ਜੱਜ ਵਾਰਡ ਨੰਬਰ 13 ਤੋਂ ਜੇਤੂ <br/>

Ad Position 21
No active advertisement
ਅਜੀਤ ਡੈਸਕ 30-05-2026
ਭਿੱਖੀਵਿੰਡ, 29 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਵਿਚ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਸਾਬਕਾ ਚੇਅਰਮੈਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਕਿ੍ਸ਼ਨਪਾਲ ਸਿੰਘ ਜੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਸਨ ਜਿਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿ੍ਸ਼ਨ ਪਾਲ ਜੱਜ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਿਰਾਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਸ ਨੂੰ ਚਲਦਾ ਕਰਨ ਲਈ ਉਤਾਵਲੇ ਹਨ | ਕਾਂਗਰਸ ਪਾਰਟੀ ਦੀ ਇਹ ਜਿੱਤ ਲੋਕਾਂ ਦੀ ਆਪਣੀ ਜਿੱਤ ਹੈ | ਉਨ੍ਹਾਂਕਿ੍ਸ਼ਨਪਾਲ ਜੱਜ ਦੀ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਇਨਸਾਨ ਹਨ ਜਿਨਾਂ ਨੇ ਪ੍ਰਧਾਨ ਰਹਿੰਦਿਆਂ ਭਿੱਖੀਵਿੰਡ ਦਾ ਵਿਕਾਸ ਕੀਤਾ ਅਤੇ ਸਭ ਸਰਕਾਰੀ ਸਕੀਮਾਂ ਲੋਕਾਂ ਤੱਕ ਪਹੁੰਚਾਈਆਂ ਜਿਸ ਕਰਕੇ ਲੋਕ ਅੱਜ ਵੀ ਉਹਨਾਂ ਦੇ ਅਤੇ ਕਾਂਗਰਸ ਪਾਰਟੀ ਦੇ ਨਾਲ ਹਨ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਗਮਲ ਸਿੰਘ ਕਾਜ਼ੀਚੱਕ ਨੇ ਵੀ ਕਿਹਾ ਕਿ ਕਾਂਗਰਸ ਪਾਰਟੀ ਬੜੀ ਤੇਜ਼ੀ ਨਾਲ ਵਾਪਸੀ ਕਰ ਰਹੀ ਹੈ | ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਚੱਡਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ ਜੇਤੂ <br/> ਅਗਲੀ ਖ਼ਬਰ ਪਤੀ ਦੀ ਕੁੱਟਮਾਰ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ
Ad Position 24
No active advertisement