05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

'ਆਪ' ਸਰਕਾਰ ਵਲੋਂ ਵਿਕਾਸ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ- ਕਰਨਬੀਰ ਸਿੰਘ ਬੁਰਜ <br/>

Ad Position 21
No active advertisement
ਅਜੀਤ ਡੈਸਕ 30-05-2026
ਝਬਾਲ, 29 ਮਈ (ਸੁਖਦੇਵ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਜਦੋਂਕਿ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਸ਼ੁਰੂ ਕੀਤੇ ਕੰਮਾਂ ਨੂੰ ਹੀ ਮੁਕੰਮਲ ਕਰਵਾਕੇ ਵਿਕਾਸ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਹਲਕੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ਵਿਚ ਸ਼ੂਰੂ ਕੀਤੀਆਂ ਗਈਆਂ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਨੂਰਦੀ ਵਿਖੇ ਸਾਬਕਾ ਸਰਪੰਚ ਕੁਲਬੀਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨਾਂ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ | ਇਸ ਮੌਕੇ ਕਾਗਰਸੀ ਵਰਕਰਾਂ ਵਲੋਂ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਰਮਨ ਕੁਮਾਰ, ਬਲਾਕ ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਜ਼ਿਲਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਕੁਲਬੀਰ ਸਿੰਘ ਕੋਟ, ਹਰਜੀਤ ਸਿੰਘ ਝਬਾਲ, ਅਜਮੇਰ ਸਿੰਘ, ਸੁਖਰਾਜ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਰਛਪਾਲ ਸਿੰਘ, ਗੁਰਨਾਮ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀ, ਗੁਰਦੇਵ ਸਿੰਘ, ਪ੍ਰਭਜੀਤ ਸਿੰਘ ਫੌਜੀ, ਪਵਨ ਸ਼ਰਮਾ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਲੋਕਾਂ ਨੂੰ ਲੁੱਟ ਕੇ ਕਾਰਪੋਰੇਟਾਂ ਦੇ ਘਰ ਭਰ ਰਹੀ ਹੈ ਮੋਦੀ ਸਰਕਾਰ-ਬਰਾੜ, ਸੋਹਲ <br/> ਅਗਲੀ ਖ਼ਬਰ ਭਿੱਖੀਵਿੰਡ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ ਜੇਤੂ <br/>
Ad Position 24
No active advertisement