05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਬਣਨ 'ਤੇ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਵਧਾਈ <br/>

Ad Position 21
No active advertisement
ਅਜੀਤ ਡੈਸਕ 30-05-2026
ਮੀਆਂਵਿੰਡ, 29 ਮਈ (ਗੁਰਪ੍ਰਤਾਪ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿੱਚ ਪੰਜਾਬੀ ਵਿਚ ਪਾਰਟੀ ਢਾਂਚੇ ਵਿਚ ਫੇਰ ਬਦਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦੀ ਕਮਾਨ ਸੌਂਪਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੇ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ 'ਤੇ ਸਾਬਕਾ ਸੰਸਦੀ ਸਕੱਤਰ ਅਤੇ ਭਾਜਪਾ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਆਪਣੇ ਸਾਥੀਆਂ ਨਾਲ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਮੀਆਂ ਵਿੰਡ ਨੇ ਕਿਹਾ ਕਿ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਢਿੱਲੋਂ ਦਾ ਰਾਜਨੀਤਕ ਤਜ਼ਰਬੇ ਅਤੇ ਪੰਜਾਬ ਦੇ ਲੋਕਾਂ ਨਾਲ ਲਗ ਲਗਾ ਭਾਜਪਾ ਨੂੰ ਹੋਰ ਤਾਕਤਵਰ ਬਣਾਵੇਗਾ, ਜਿਸ ਨਾਲ ਪੰਜਾਬ ਵਿਚ ਭਾਜਪਾ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੇਗੀ | ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਜਿੱਥੇ ਢਿੱਲੋਂ ਨੂੰ ਵਧਾਈ ਦਿੰਦੇ ਹਨ, ਉੱਥੇ ਹੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਉਨ੍ਹਾਂ ਨਾਲ ਹਲਕਾ ਮਜੀਠਾ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਜਰਨਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਸੂਬੇ ਵਿਚ ਪਾਰਟੀ ਮਜ਼ਬੂਤ ਹੋਵੇਗੀ- ਬਲਜਿੰਦਰ ਸਿੰਘ ਚੀਮਾ <b...
Ad Position 24
No active advertisement