ਤਰਨ ਤਾਰਨ, 30 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸਨ ਨੇ ਪਿੰਡ ਬੁੰਗਾ ਭੰਗਾਲਾ ਦੀ ਜ਼ਮੀਨ ‘ਤੇ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਕੇ ਪਟੇ ‘ਤੇ ਦੇਣ ਸੰਬੰਧੀ 6 ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਰਘਬੀਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਭੰਗਾਲਾ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਹੰਤ ਵਰੁਣਪਾਲ ਸਿੰਘ ਪੁੱਤਰ ਮਹੰਤ ਬਲਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ, ਬਿਕਰਮ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸਰਦਾਰ ਇਨਕਲੇਵ ਤਰਨ ਤਾਰਨ, ਭੁਪਿੰਦਰ ਸਿੰਘ ਪੁੱਤਰ ਬਿਕਰਮ ਸਿੰਘ ਵਾਸੀ ਸਰਕੂਲਰ ਰੋਡ ਤਰਨ ਤਾਰਨ, ਬਲਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਨੂਰਦੀ ਅੱਡਾ ਤਰਨ ਤਾਰਨ, ਦੀਦਾਰ ਸਿੰਘ ਪੁੱਤਰ ਸਰਵਨ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਸਰਹਾਲੀ ਕਲਾਂ ਤਰਨ ਤਾਰਨ, ਬਚਿੱਤਰ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਜੱਟਾ ਤਰਨ ਤਾਰਨ ਨੇ ਪਿੰਡ ਬੁੰਗਾ ਭੰਗਾਲਾ ਦੀ ਜ਼ਮੀਨ ‘ਤੇ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਕੇ ਪਟੇ ਤੇ ਦੇ ਕੇ ਧੋਖਾਧੜੀ ਕੀਤੀ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।