14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹੈਰੋਇਨ, ਪਿਸਟਲ, ਅਫ਼ੀਮ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਪਿਸਟਲ, ਅਫ਼ੀਮ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਵੀ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ਿਲੰਕ ਰੋਡ ਮਾਣਕਪੁਰ ਤੋਂ ਗੰਡੀਵਿੰਡ ਮਾਰਗ 'ਤੇ ਇਕ ਵਿਅਕਤੀ ਨੂੰ 4 ਗ੍ਰਾਮ 19 ਮਿ.ਲੀ. ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ਼ ਝੰਡੀ ਪੁੱਤਰ ਸੁਖਦੇਵ ਸਿੰਘ ਵਾਸੀ ਗੰਡੀਵਿੰਡ ਵਜੋਂ ਹੋਈ | ਥਾਣਾ ਝਬਾਲ ਦੇ ਏ.ਐੱਸ.ਆਈ. ਮਹਿਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਕੋਟ ਧਰਮ ਚੰਦ ਕਲਾਂ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 312 ਗ੍ਰਾਮ ਅਫੀਮ ਅਤੇ 4500 ਰੁਪਏ ਡਰੱਗ ਮਨੀ ਬਰਾਮਦ ਹੋਈ | ਫੜੇ ਗਏ ਵਿਅਕਤੀਆਂ ਦੀ ਪਛਾਣ ਰਜਿੰਦਰਬੀਰ ਸਿੰਘ ਉਰਫ਼ ਹੈਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਨੌਸ਼ਹਿਰਾ ਥਾਣਾ ਸਰਾਏ ਅਮਾਨਤ ਖਾਂ ਅਤੇ ਅਭੈਪਾਲ ਸਿੰਘ ਉਰਫ਼ ਯੂ.ਕੇ. ਪੁੱਤਰ ਲੱਭਾ ਸਿੰਘ ਵਾਸੀ ਭੈਣੀ ਰਾਜਪੂਤਾਂ ਵਜੋਂ ਹੋਈ | ਇਸੇ ਤਰ੍ਹਾਂ ਸਦਰ ਤਰਨ ਤਾਰਨ ਦੇ ਸਬ ਇੰਸਪੈਕਟਰ ਰਚਨਾ ਕੁਮਾਰੀ ਨੇ ਗਸ਼ਤ ਦੌਰਾਨ ਪਿੰਡ ਸੰਘਾ ਦੀਆਂ ਮੜੀਆਂ ਵਿਚ ਬੈਠਾ, ਜੋ ਕਿ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ ਪੰਨੀ ਸਿਲਵਰ ਪੇਪਰ, ਲਾਈਟਰ, ਅੱਧ ਸੜਿਆ 10 ਰੁਪਏ ਦਾ ਨੋਟ ਬਰਾਮਦ ਕੀਤਾ | ਫੜੇ ਗਏ ਵਿਅਕਤੀ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਾਠ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਜਸਪਾਲ ਸਿੰਘ ਜਦ ਗਸ਼ਤ ਕਰਦੇ ਹੋਏ ਪਿੰਡ ਖਡੂਰ ਸਾਹਿਬ ਦੀਆਂ ਮੜੀਆਂ ਵਿਖੇ ਪੁੱਜੇ ਤਾਂ ਉਥੇ ਦੋ ਵਿਅਕਤੀ, ਜੋ ਕਿ ਨਸ਼ੇ ਦਾ ਸੇਵਨ ਕਰ ਰਹੇ ਸਨ, ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪੰਨੀ ਪਾਈਪ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ | ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਕਮਲਪ੍ਰੀਤ ਸਿੰਘ ਉਰਫ਼ ਕਮਲ ਉਰਫ਼ ਕਮਲ ਪੁੱਤਰ ਗੁਰਜੀਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਲਵਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ | ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਏ.ਅੱੈਸ.ਆਈ. ਕੁਲਵਿੰਦਰਪਾਲ ਸਾਹਿਬ ਸਿੰਘ ਉਰਫ਼ ਬੱਬਾ ਪੁੱਤਰ ਗੁਰਨਾਮ ਸਿੰਘ ਵਾਸੀ ਨਜਾਮਦੀਨਵਾਲਾ ਥਾਣਾ ਮਖੂ ਹਾਲ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ, ਇਕ ਲਾਈਟਰ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ | ਇਸੇ ਤਰ੍ਹਾਂ ਏ.ਐਸ.ਆਈ. ਸ਼ਿੰਗਾਰਾ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਬਾਸਰਕੇ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਿਸ਼ਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਸਰਕੇ ਦੇ ਘਰ ਛਾਪਾ ਮਾਰਿਆ ਤਾਂ ਪੁਲਿਸ ਪਾਰਟੀ ਨੇ ਉਥੋਂ 30 ਲੀਟਰ ਲਾਹਣ, 9000 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਨਿਸ਼ਾਨ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਏ.ਐਸ.ਆਈ. ਬਲਵਿੰਦਰ ਸਿੰਘ ਗੁਪਤ ਸੂਚਨਾ ਦੇ ਅਧਾਰ 'ਤੇ ਸਤਨਾਮ ਸਿੰਘ ਉਰਫ਼ ਅੱਛਰ ਵਾਸੀ ਪਿੰਡ ਬਾਸਰਕੇ ਘਰ ਛਾਪਾ ਮਾਰਿਆ ਤਾਂ ਪੁਲਿਸ ਨੇ ਉਸ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕੀਤੀ | ਸਤਨਾਮ ਸਿੰਘ ਵੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਰਵੀਪਾਲ ਸਿੰਘ ਹਾਈਵੇ ਪੁਲ ਸੂਆ ਨੌਸ਼ਹਿਰਾ ਪੰਨੂੰਆਂ ਵਿਖੇ ਮੌਜੂਦ ਸਨ ਤਾਂ ਕੱਚਾ ਰਸਤਾ ਪੱਟੀ ਸੂਆ 'ਤੇ ਇਕ ਵਿਅਕਤੀ ਖੜਾ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ | ਸ਼ੱਕ ਪੈਣ 'ਤੇ ਜਦ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਪਿਸਟਲ 30 ਬੋਰ ਗਲੌਕ ਸਮੇਤ ਮੈਗਜ਼ੀਨ ਬਰਾਮਦ ਹੋਇਆ | ਫੜੇ ਗਏ ਵਿਅਕਤੀ ਦੀ ਪਛਾਣ ਮੱਖਣ ਸਿੰਘ ਉਰਫ਼ ਮੱਖਣ ਪੁੱਤਰ ਸਮੁੰਦਰ ਸਿੰਘ ਵਾਸੀ ਮੁੰਡਾਪਿੰਡ ਵਜੋਂ ਹੋਈ |

Ad Position 22
No active advertisement
ਪਿਛਲੀ ਖ਼ਬਰ ਝਬਾਲ ਚੌਂਕ ਵਿਖੇ ਡੀ. ਐੱਸ. ਪੀ. ਸੁਖਬੀਰ ਸਿੰਘ, ਸ਼ਿਵਦਰਸ਼ਨ ਸਿੰਘ ਤੇ ਜਸਪਾਲ ਸਿੰਘ ਵਲੋਂ ਵਿਸ਼ੇਸ਼ ਨਾਕਾਬੰਦੀ <br/> ਅਗਲੀ ਖ਼ਬਰ ਗੁਰਦੁਆਰਾ ਲਕੀਰ ਸਾਹਿਬ ਵਿਖੇ ਗੁਰਮਤਿ ਸਿਖ਼ਲਾਈ ਕੈਂਪ ਅੱਜ ਤੋਂ- ਪੱਡਾ
Ad Position 24