ਤਰਨ ਤਾਰਨ, 31 ਮਈ (ਇਕਬਾਲ ਸਿੰਘ ਸੋਢੀ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵਲੋਂ ਇਕ ਕਿਸਾਨ ਦੇ ਖ਼ੇਤਾਂ ਵਿਚੋਂ ਟਰਾਂਸਫਾਰਮਰ ਚੋਰੀ ਕਰਨ 'ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਕਾਰਪੋਰੇਟ ਵਲੋਂ ਸ਼ਿਕਾਇਤ ਪ੍ਰਾਪਤ ਹੋਈ, ਜਿਸ ਵਿਚ ਸ਼ੀਤਲ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਰਾਹਲ-ਚਾਹਲ, ਜੋ ਕਿ ਜ਼ਮੀਨ ਠੇਕੇ 'ਤੇ ਲੈ ਕੇ ਕਾਸ਼ਤ ਕਰ ਰਿਹਾ ਹੈ, ਉਸ ਜ਼ਮੀਨ ਵਿਚ ਜੋ ਵਿਭਾਗ ਦਾ ਟਰਾਂਸਫਾਰਮਰ ਲੱਗਾ ਹੈ, ਉਸ ਨੂੰ ਮਿਤੀ 8 ਮਈ ਨੂੰ ਕੁਲਵਿੰਦਰ ਸਿੰਘ ਪੁੱਤਰ ਭਜਨ ਸਿੰਘ, ਜਗਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਪੁੱਤਰ ਹਰਦੇਵ ਸਿੰਘ ਸਾਰੇ ਵਾਸੀਆਨ ਸੰਗਤਪੁਰਾ ਅਤੇ ਜੀਤ ਸਿੰਘ ਪੁੱਤਰ ਹਰਦੇਵ ਸਿੰਘ ਪਿੰਡ ਰਾਹਲ ਚਾਹਲ ਨੇ ਖ਼ੇਤ ਚੋਰੀ ਕਰਕੇ ਟਰੈਕਟਰ ਟਰਾਲੇ ਵਿਚ ਲੱਦ ਕੇ ਲੈ ਗਏ ਹਨ | ਇਸ ਸੰਬੰਧੀ ਥਾਣਾ ਚੋਹਲਾ ਸਾਹਿਬ ਵਿਖੇ ਉਪਰੋਕਤ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |