14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਦੀ ਮੀਟਿੰਗ ਹੋਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਪਰਮਜੀਤ ਜੋਸ਼ੀ)-ਸਥਾਨਕ ਮਿਊਾਸੀਪਲ ਪਾਰਕ ਵਿਚ ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਵਲੋਂ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ, ਜਿਸ ਦੀ ਪ੍ਰਧਾਨਗੀ ਤਰਸੇਮ ਸਿੰਘ ਢੋਟੀਆਂ ਨੇ ਕੀਤੀ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਆਗੂ ਦਲਵਿੰਦਰ ਸਿੰਘ ਪੰਨੂੰ ਨੇ ਪਿਛਲੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖ ਦੇ ਕੰਮ ਉਲੀਕੇ ਗਏ | ਮੀਟਿੰਗ ਨੇ ਇਕ ਮਤੇ ਰਾਹੀਂ ਮਨਰੇਗਾ ਦੀ ਦਿਹਾੜੀ 1000 ਰੁਪਏ ਅਤੇ ਕੰਮ 360 ਦਿਨ ਦੀ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ | ਬੁਢਾਪਾ, ਵਿਧਵਾ ਪੈਨਸ਼ਨਾਂ ਘੱਟੋ ਘੱਟ 5 ਹਜ਼ਾਰ ਰੁਪਏ ਅਤੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਚੋਣ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾਣ | ਇਸ ਮੌਕੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾ ਸਕੱਤਰੇਤ ਮੈਂਬਰ ਕਾ. ਬਲਬੀਰ ਸਿੰਘ ਝਾਮਕਾ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਘੋਰ ਨਿੰਦਾ ਕਰਦਿਆਂ ਸਮੁੱਚੀ ਮਿਹਨਤਕਸ਼ ਜਮਾਤ ਨੂੰ ਸੱਦਾ ਦਿੱਤਾ ਕਿ ਉਹ ਮੋਦੀ ਸਰਕਾਰ ਵਿਚ ਬੈਠੀ ਲੀਡਰਸ਼ਿਪ ਨੂੰ ਪਛਾੜਨ ਲਈ ਅੱਗੇ ਆਉਣ | ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਚੋਣ ਮੈਨੀਫੈਸਟੋ ਲਾਗੂ ਕਰਨ 'ਚ ਨਾਕਾਮ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਨੀਟ ਦੇ ਪੇਪਰ ਵਿਚ ਹੋਈ ਲੀਕਿੰਗ ਦੇ ਜਿੰਮੇਵਾਰ ਕੇਂਦਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਫੌਰੀ ਵਜਾਰਤ ਵਿਚੋਂ ਕੱਢਿਆ ਜਾਵੇ ਅਤੇ ਇਸ ਮਾਮਲੇ ਵਿਚ ਸ਼ਾਮਿਲ ਬਾਕੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ | ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਜਨਰਲ ਸਕੱਤਰ ਨਰਭਿੰਦਰ ਸਿੰਘ ਪੱਧਰੀ ਨੇ ਬੋਲਦਿਆਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਕਿਰਤੀਆਂ ਦੇ ਅੰਦੋਲਨ ਦਾ ਨਾਂਅ ਹੈ ਲਿਬਰੇਸ਼ਨ, ਜੋ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਯੋਧੇ ਸਾਥੀਆਂ ਦੀ ਸੋਚ ਅਨੁਸਾਰ ਦੇਸ਼ ਵਿਚ ਲਗਾਤਾਰ ਅੱਗੇ ਵਧ ਰਹੀ ਹੈ | ਇਸ ਮੌਕੇ ਤਰਸੇਮ ਸਿੰਘ ਢੋਟੀਆਂ ਨੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਨਾਲ ਲਾਈਵ ਵੇਖਿਆ 'ਮਨ ਕੀ ਬਾਤ' ਪ੍ਰੋਗਰਾਮ <br/> ਅਗਲੀ ਖ਼ਬਰ ਜਨਮ ਤੋਂ ਬੁਢਾਪੇ ਤੱਕ ਹਰੇਕ ਵਿਅਕਤੀ ਲਈ ਹੈ ਦੁੱਧ ਬੇਹਦ ਜ਼ਰੂਰੀ— ਕੋਚ ਸਰੂਪ ਸਿੰਘ ਢੋਟੀਆਂ <br/>
Ad Position 24