14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਇਕਬਾਲ ਸਿੰਘ ਸੋਢੀ)—ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸਿੱਖਿਆ ਦੇ ਮਹਾਂ ਜਸ਼ਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਰਾਜੀਵ ਅਰੋੜਾ, ਬਲਾਕ ਸਿੱਖਿਆ ਅਫ਼ਸਰ ਤਰਨ ਤਾਰਨ ਪਰਾਪਰ ਸਰਬਜੀਤ ਸਿੰਘ ਨੈਸ਼ਨਲ ਐਵਾਰਡੀ, ਜ਼ਿਲ੍ਹਾ ਸਮਰੱਥ ਕੋਆਰਡੀਨੇਟਰ ਅਨੂਪ ਸਿੰਘ ਮੈਣੀ ਦੀ ਸੁਚੱਜੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਵਿਖੇ ਮਾਪੇ ਅਧਿਆਪਕ ਮਿਲਣੀ ਦੇ ਰੂਪ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਜਗਜੀਤ ਸਿੰਘ ਖਹਿਰਾ ਸਟੇਟ ਐਵਾਰਡੀ ਨੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ, ਬੱਚਿਆਂ ਦੀ ਕਾਰਗੁਜ਼ਾਰੀ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ–ਨਾਲ ਹਰੇਕ ਕੰਮ ਵਿਚ ਯੋਗ ਬਣਾ ਸਕਦੇ ਹਨ | ਉਨ੍ਹਾਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਚੰਗੀ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਸਕੂਲ ਦੇ ਸਮੂਹ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਨੂਪ ਸਿੰਘ ਮੈਣੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਅਧਿਆਪਕ ਗੁਰਿੰਦਰਪਾਲ ਸਿੰਘ ਰੰਧਾਵਾ, ਮੈਡਮ ਕਿਰਨਦੀਪ ਕੌਰ, ਮੈਡਮ ਰਵਿੰਦਰ ਕੌਰ, ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਕੰਵਲਜੀਤ ਕੌਰ, ਚੇਅਰਮੈਨ ਹਰਪਾਲ ਸਿੰਘ, ਗੁਰਵਿੰਦਰ ਕੌਰ , ਸਪਨਾ ,ਕੁਲਵਿੰਦਰ ਕੌਰ, ਕੰਵਲਜੀਤ ਕੌਰ, ਪ੍ਰੀਤ, ਰਾਜਬੀਰ ਕੌਰ, ਜਿੰਦਰ ਕੌਰ ਸਮੇਤ ਅਨੇਕਾਂ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਰਜ ਦੇ ਖ਼ੇਤਾਂ 'ਚੋਂ ਡਰੋਨ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਨਾਲ ਲਾਈਵ ਵੇਖਿਆ 'ਮਨ ਕੀ ਬਾਤ' ਪ੍ਰੋਗਰਾਮ <br/>
Ad Position 24