14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਦੀ ਐਲਪਾਈਨ ਸਕੂਲ ਤਰਨ ਤਾਰਨ ਵਿਖੇ 'ਵਿਸ਼ਵ ਤੰਬਾਕੂ ਮੁਕਤੀ ਦਿਵਸ' ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)—ਦੀ ਐਲਪਾਈਨ ਸਕੂਲ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ 'ਵਿਸ਼ਵ ਤੰਬਾਕੂ ਮੁਕਤੀ ਦਿਵਸ' ਮਨਾਇਆ ਗਿਆ | ਦਿਨ ਦੀ ਸ਼ੁਰੂਆਤ ਸਕੂਲ ਦੀ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ | ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਤੰਬਾਕੂ ਦੇ ਸੇਵਨ ਨਾਲ ਸਿਹਤ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਅਤੇ ਜਾਨਲੇਵਾ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਖ਼ੁਦ ਵੀ ਤੰਬਾਕੂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ | ਇਸ ਮੌਕੇ ਵਿਦਿਆਰਥੀਆਂ ਦੇ ਅੰਦਰਲੇ ਹੁਨਰ ਨੂੰ ਪਰਖਣ ਅਤੇ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਪੋਸਟਰ ਮੇਕਿੰਗ' ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਰੰਗਾਂ ਅਤੇ ਕਲਾ ਰਾਹੀਂ ਤੰਬਾਕੂ ਦੇ ਨੁਕਸਾਨਾਂ ਨੂੰ ਬਾਖ਼ੂਬੀ ਦਰਸਾਇਆ | ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਸਲੋਗਨ ਲੇਖਣ' ਦੇ ਮੁਕਾਬਲੇ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੇ ਆਪਣੀ ਕਲਮ ਜ਼ਰੀਏ ਨਸ਼ਾ-ਮੁਕਤ ਸਮਾਜ ਦਾ ਹੌਕਾ ਦਿੱਤਾ | ਮੁਕਾਬਲਿਆਂ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ- ਦਲਜੀਤ ਐਮਾ, ਕਾਕਾ ਛਾਪਾ... ਅਗਲੀ ਖ਼ਬਰ ਪਿੰਡ ਬੁਰਜ ਦੇ ਖ਼ੇਤਾਂ 'ਚੋਂ ਡਰੋਨ ਬਰਾਮਦ
Ad Position 24