ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਮਨਦੀਪ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਕੱਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਸੁਰਜਨ ਸਿੰਘ ਦੀ ਮੌਤ ਹੋ ਗਈ ਸੀ | ਜਿਸਦਾ ਉਨ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਪਣੇ ਘਰ ਵਿਚ ਰਖਵਾਇਆ ਸੀ ਅਤੇ 17 ਮਈ ਨੂੰ ਭੋਗ ਪੈਣਾ ਸੀ | ਭੋਗ ਮੌਕੇ ਉਸ ਦੇ ਨਾਨਕੇ ਪਰਿਵਾਰ ਵਿਚੋਂ ਮਾਮੇ ਦੇ ਲੜਕੇ ਵੀ ਆਏ ਹੋਏ ਸਨ ਪਰ ਉਨ੍ਹਾਂ ਨਾਲ ਜਿਆਦਾ ਮਿਲਵਰਤਣ ਨਹੀਂ ਹੈ, ਪਹਿਲਾਂ ਵੀ ਕਈ ਵਾਰ ਆਪਸ ਵਿਚ ਬੋਲ ਬਲਾਸ ਹੋ ਚੁੱਕਾ ਹੈ | ਉਸ ਦਿਨ ਵੀ ਆਪਸ ਵਿਚ ਮਾਮੂਲੀ ਝਗੜਾ ਹੋਇਆ ਉਸ ਸਮੇਂੇ ਉਹ ਚਲੇ ਗਏ ਅਤੇ ਦੁਬਾਰਾ ਫਿਰ ਟਹਿਕਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮੇਹਰਬਾਨਪੁਰਾ ਜੰਡਿਆਲਾ ਗੁਰੂ ਅੰਮਿ੍ਤਸਰ, ਹਰਭਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਲਤਾਨਵਿੰਡ ਅੰਮਿ੍ਤਸਰ, ਲਖਮਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਜੰਡਿਆਲਾ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਛੇਹਰਾਟਾ, ਹਰਭਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਲਤਾਨਵਿੰਡ ਵਲੋੋਂ ਉਸਦੀ ਕੁੱਟਮਾਰ ਕੀਤੀ ਅਤੇ ਗੰਭੀਰ ਸੱਟਾਂ ਮਾਰੀਆਂ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |