01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰਨ ਵਾਲਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-06-2026
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਘਰ ਵਿਚੋਂ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਬਾਜ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬ੍ਰਾਹਮਣੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ 29 ਮਈ ਨੂੰ ਰਾਤ ਢਾਈ ਵਜੇ ਇਕ ਅਮਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹਾ ਕੋ ਘਰ ਵਿਚੋਂ ਹੈਡਫੋਨ, ਇਕ ਛੋਟਾ ਮੋਬਾਈਲ ਫੋਨ, 5 ਹਜ਼ਾਰ ਰੁਪਏ ਦੀ ਨਗਦੀ ਅਤੇ 2 ਘੜੀਆਂ ਚੋਰੀ ਕਰ ਲਈਆਂ ਸਨ | ਜਿਸ ਦੀ ਉਨ੍ਹਾਂ ਵਲੋਂ ਆਪਣੇ ਤੌਰ 'ਤੇ ਭਾਲ ਕੀਤੀ ਗਈ ਤਾਂ ਪਤਾ ਲੱਗਾ ਹੈ ਕਿ ਇਹ ਚੋਰੀ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਲੌਹੁਕਾ ਵਲੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਪਾਸੋਂ 2 ਮੋਬਾਈਲ ਫ਼ੋਨ ਬਰਾਮਦ ਕਰ ਲਏ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ ਅਗਲੀ ਖ਼ਬਰ ਕੁੱਟਮਾਰ ਦੌਰਾਨ ਲਗਾਈਆਂ ਗੰਭੀਰ ਸੱਟਾਂ, 5 ਖ਼ਿਲਾਫ਼ ਮਾਮਲਾ ਦਰਜ
Ad Position 24