ਤਰਨ ਤਾਰਨ, 1 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਹੜੀ ਜੋ ਕਿ 11 ਵੀਂ ਕਲਾਸ ਵਿਚ ਪੜ੍ਹਦੀ, ਜਿਸ ਦੀ ਉਮਰ 17 ਸਾਲ ਹੈ ਅਤੇ ਉਹ ਨਾਬਾਲਗ ਹੈ, ਜੋ ਕਿ 29 ਮਈ ਨੂੰ ਘਰੋਂ ਸਕੂਲ ਗਈ, ਪਰ ਘਰ ਵਾਪਿਸ ਨਹੀਂ ਆਈ, ਜਿਸਦੀ ਕਾਫੀ ਭਾਲ ਕੀਤੀ ਗਈ ਪਰ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ | ਉਸ ਨੂੰ ਪੱਕਾ ਯਕੀਨ ਹੈ ਕਿ ਉਸਦੀ ਦੋਹਤੀ ਨੂੰ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ | ਜਾਂਚ ਅਧਿਕਾਰੀ ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |