ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਪੰਜਾਬ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਲੱਗਣ 'ਤੇ ਪੰਜਾਬ ਵਿਚ ਪਾਰਟੀ ਬਹੁਤ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਕੰਵਰਜੀਤ ਸਿੰਘ ਮਝੈਲ ਜੋ ਸੀਨੀਅਰ ਆਗੂ ਵਿਧਾਨ ਸਭਾ ਹਲਕਾ ਤਰਨਤਾਰਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ ਅੰਦੇਸੀ ਸੋਚ ਕਰਕੇ ਪੰਜਾਬ ਮੁੜ ਲੀਹਾਂ 'ਤੇ ਆਵੇਗਾ | ਮਝੈਲ ਨੇ ਕਿਹਾ ਕਿ ਹਲਕਾ ਤਰਨ ਤਾਰਨ ਵਿਚ ਵੀ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਧਾਕੜ ਸਿਆਸੀ ਨੇਤਾ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਭਾਜਪਾ ਦਾ ਪੰਜਾਬ ਵਿਚ ਗ੍ਰਾਫ਼ ਹੋਰ ਵਧੇਗਾ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਭਾਜਪਾ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਸਰਕਾਰ ਬਣੇਗੀ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੂਹ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ |