ਤਰਨ ਤਾਰਨ, 1 ਜੂਨ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ 1400 ਨਸ਼ੀਲੇ ਕੈਪਸੂਲ ਅਤੇ 97 ਗ੍ਰਾਮ ਪਾਊਡਰ ਬਰਾਮਦ ਹੋਇਆ ਹੈ | ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 25 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ 1400 ਨਸ਼ੀਲੇ ਕੈਪਸੂਲ ਅਤੇ 97 ਗ੍ਰਾਮ ਪਾਊਡਰ ਲਵਾਰਿਸ ਹਾਲਤ ਵਿਚ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |