01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਮਰ ਕੱਢਿਆ- ਭਾਗ ਸਿੰਘ ਚੱਕਵਾਲੀਆ <br/>

Ad Position 21
No active advertisement
ਅਜੀਤ ਡੈਸਕ 02-06-2026
ਖੇਮਕਰਨ, 1 ਜੂਨ (ਰਾਕੇਸ਼ ਕੁਮਾਰ ਬਿੱਲਾ)—ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਨੇ ਆਮ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ, ਜਿਸ ਨਾਲ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਤੇ ਮੱਧ ਵਰਗ ਬਹੁਤ ਪ੍ਰਭਾਵਿਤ ਹੋ ਰਹੇ ਹਨ, ਪਰ ਅਫਸੋਸ ਕੇਂਦਰ ਦੀ ਮੋਦੀ ਸਰਕਾਰ ਜਨਤਾ ਦੇ ਹਿੱਤਾ ਦੀ ਰਾਖੀ ਕਰਨ ਦੀ ਬਜਾਇ ਆਪਣੀ ਰਾਜਨੀਤੀ ਚਮਕਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀ. ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਭਾਗ ਸਿੰਘ ਚੱਕਵਾਲੀਆ ਨੇ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿਚ ਨਾਕਾਮ ਰਹੀ ਹੈ | ਪੈਟਰੋਲ ਅਤੇ ਡੀਜ਼ਲ ਲਗਾਤਾਰ ਵੱਧਣ ਨਾਲ ਟਰਾਂਸਪੋਰਟ ਦੇ ਖਰਚੇ ਹੋਰ ਵੱਧ ਰਹੇ ਹਨ, ਜਿਸ ਦੇ ਸਿੱਧਾ ਅਸਰ ਨਾਲ ਹਰ ਜ਼ਰੂਰੀ ਚੀਜ਼ ਦੀ ਕੀਮਤ ਵੱਧ ਦੀ ਜਾ ਰਹੀ ਹੈ | ਦੇਸ਼ 'ਚ ਮਹਿੰਗਾਈ ਬਹੁਤ ਵੱਧਦੀ ਜਾ ਰਹੀ ਹੈ, ਜਿਸ ਕਾਰਨ ਆਮ ਪਰਿਵਾਰਾਂ ਦਾ ਚੁੱਲ੍ਹਾ ਬਲਣਾ ਔਖਾ ਹੁੰਦਾ ਜਾ ਰਿਹਾ ਹੈ | ਜਦ ਕਿ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਉੱਥੇ ਤੇਲ ਦੀਆਂ ਕੀਮਤਾਂ ਵਿਚ ਹੋ ਰਿਹਾ ਵਾਧਾ ਲੋਕਾਂ ਉੱਤੇ ਹੋਰ ਬੋਝ ਪਾ ਰਿਹਾ ਹੈ | ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਦਰੀ ਮੰਤਰੀ ਤੇ ਭਾਜਪਾਈ ਸਿਰਫ ਵੱਡੀਆਂ-ਵੱਡੀਆਂ ਗੱਲਾਂ ਕਰਨੀਆਂ ਜਾਣਦੇ ਹਨ, ਜਦਕਿ ਅਸਲੀਅਤ ਵਿਚ ਦੇਸ਼ ਦੀ ਹਾਲਤ ਹਰ ਮੁੱਦੇ 'ਤੇ ਬਹੁਤ ਜਿਆਦਾ ਨਾਜ਼ੁਕ ਬਣੀ ਹੋਈ | ਦੇਸ਼ ਦੀ ਅਰਥ ਵਿਵਸਥਾ ਲਗਾਤਾਰ ਕਮਜ਼ੋਰ ਹੋ ਰਹੀ ਹੈ | ਪੱਛਮੀ ਦੇਸ਼ਾਂ ਵਿਚ ਜੰਗ ਦੇ ਹਾਲਾਤ ਹੋਣ ਕਰਕੇ ਦੇਸ਼ ਵਿਚ ਵੱਡਾ ਆਰਥਿਕ ਸੰਕਟ ਪੈਦਾ ਹੋ ਚੁੱਕਾ ਹੈ, ਪਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਇਸ ਸੰਕਟ ਨਾਲ ਨਿੱਪਟਣ ਦੀ ਬਜਾਇ ਵੱਖ'ਵੱਖ ਦੇਸ਼ਾਂ ਦੀ ਸੈਰ ਕਰ ਰਹੇ ਹਨ, ਜਦਕਿ ਅਜਿਹੇ ਸਮੇਂ ਲੋੜ ਵਿਚ ਦੇਸ਼ 'ਚ ਰਹਿ ਕੇ ਅਰਥ ਵਿਵਸਥਾ ਨੂੰ ਕੰਟਰੋਲ ਕਰਨਾ ਬਣਦਾ ਹੈ | ਪਰ ਲੱਗ ਰਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ |

Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਤਿ ਆਧੁਨਿਕ ਸਵਿਮਿੰਗ ਪੂਲ 'ਚ ਤੈਰਾਕੀ ਕੋਚਿੰਗ ਦੀਆਂ ਕਲਾਸਾਂ... ਅਗਲੀ ਖ਼ਬਰ ਜੇਲ੍ਹ 'ਚੋਂ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ
Ad Position 24