01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਤਿ ਆਧੁਨਿਕ ਸਵਿਮਿੰਗ ਪੂਲ 'ਚ ਤੈਰਾਕੀ ਕੋਚਿੰਗ ਦੀਆਂ ਕਲਾਸਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 02-06-2026
ਗੋਇੰਦਵਾਲ ਸਾਹਿਬ, 1 ਜੂਨ (ਸਕੱਤਰ ਸਿੰਘ ਅਟਵਾਲ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਅਤਿ-ਆਧੁਨਿਕ ਸਵਿਮਿੰਗ ਪੂਲ ਦਾ ਆਰੰਭ ਕਰ ਦਿੱਤਾ ਗਿਆ ਹੈ | ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਤਜ਼ਰਬੇਕਾਰ ਕੋਚਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਿਹਤਰ ਸਿਖਲਾਈ ਪ੍ਰਾਪਤ ਹੋ ਸਕੇ | ਇਸ ਬਾਰੇ ਸਕੂਲ ਪਿ੍ੰਸੀਪਲ ਮੈਡਮ ਕੋਮਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਸਵਿਮਿੰਗ ਪੂਲ ਦੀ ਇਹ ਨਵੀਂ ਸਹੂਲਤ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਪੱਧਰ ਦੇ ਤੈਰਾਕੀ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ ਅਤੇ ਐੱਮ.ਡੀ. ਸਾਹਿਲ ਪੱਬੀ ਨੇ ਕਿਹਾ ਕਿ ਤੈਰਾਕੀ ਨਾ ਸਿਰਫ਼ ਇਕ ਮਹੱਤਵਪੂਰਨ ਖੇਡ ਹੈ, ਸਗੋਂ ਇਹ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਵੀ ਵਿਕਸਿਤ ਕਰਦੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪਹਿਲ ਨਾਲ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਨਵੀਆਂ ਉਪਲੱਬਧੀਆਂ ਹਾਸਲ ਕਰਨਗੇ ਅਤੇ ਸਕੂਲ ਦਾ ਨਾਂਅ ਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲਈ ਸ਼ਾਮ ਦੀਆਂ ਕਲਾਸਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਬਾਹਰੀ ਵਿਦਿਆਰਥੀ ਵੀ ਤੈਰਾਕੀ ਦੀ ਟ੍ਰੇਨਿੰਗ ਲੈ ਸਕਦੇ ਹਨ ਜਿਸ ਦਾ ਸਮਾਂ ਸ਼ਾਮ 5:00 ਵਜੇ ਤੋਂ 6:30 ਵਜੇ ਤੱਕ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਐੱਸ. ਈ. ਖਹਿਰਾ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਮਰ ਕੱਢਿਆ- ਭਾਗ ਸਿੰਘ ਚੱਕਵਾਲੀਆ...
Ad Position 24