01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਰਨਬੀਰ ਸਿੰਘ ਬੁਰਜ ਨੇ ਐੱਸ. ਸੀ. ਸੈੱਲ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਹਰਚੰਦ ਸਿੰਘ ਨਦੋਹਰ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-06-2026
ਝਬਾਲ, 1 ਜੂਨ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਦੇ ਨਿਯੁਕਤ ਕੀਤੇ ਗਏ ਐੱਸ. ਸੀ. ਦੇ ਜ਼ਿਲ੍ਹਾ ਚੇਅਰਮੈਨ ਹਰਚੰਦ ਸਿੰਘ ਨਦੋਹਰ ਨੂੰ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਸਨਮਾਨਿਤ ਕੀਤਾ | ਇਸ ਮੌਕੇ ਜੁੜੇ ਕਾਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਮਾਜ ਦੇ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ 'ਤੇ ਕੰਮ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਹਰਚੰਦ ਸਿੰਘ ਨਦੋਹਰ ਦੀ ਮਿਹਨਤ, ਇਮਾਨਦਾਰੀ, ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਜਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨਦੋਹਰ ਨੇ ਪਾਰਟੀ ਹਾਈਕਮਾਨ ਅਤੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ | ਇਸ ਮੌਕੇ ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਹਰਜੀਤ ਸਿੰਘ ਝਬਾਲ, ਅਮਨਦੀਪ ਸਿੰਘ ਮੁਰਾਦਪੁਰ, ਬਲਜੀਤ ਸਿੰਘ,ਬੰਟੀ ਬਘਿਆੜੀ, ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਗੜ੍ਹ ਪਿੰਡ ਪੱਖੋਕੇ 'ਚ ਸਿੱਕੀ ਦੀ ਅਗਵਾਈ 'ਚ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ <br/> ਅਗਲੀ ਖ਼ਬਰ ਐੱਸ. ਈ. ਖਹਿਰਾ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ <br/>
Ad Position 24