ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁਲ ਨੇੜੇ ਕੇ.ਡੀ. ਸਕੂਲ ਤਰਨਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਬਲਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਪਲਾਸੌਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਪ੍ਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਡਰੇਨ ਖਾਲਸਾ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਸ਼ੱਕੀ ਵਿਅਕਤੀ ਪੁਰਾਣੀ ਚੌਂਕੀ ਬੀ.ਐੱਸ.ਐੱਫ ਖਾਲੜਾ ਵਿਚ ਘੁੰਮ ਰਿਹਾ ਹੈ ਤਾਂ ਉਨ੍ਹਾਂ ਛਾਪੇਮਾਰੀ ਦੌਰਾਨ ਨਿਸ਼ਾਨ ਸਿੰਘ ਪੁੱਤਰ ਦੇਬਾ ਸਿੰਘ ਵਾਸੀ ਖਾਲੜਾ ਨੂੰ ਕਾਬੂ ਕੀਤਾ ਜੋ ਕਿ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ.ਸੀ. ਯੋਗੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਅਮਨਦੀਪ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਵਰਨਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 350 ਮਿਲੀਲੀਟਰ ਲਾਹਣ ਬਰਾਮਦ ਕਰਕੇ ਅਮਨਦੀਪ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰਮਨਦੀਪ ਕੌਰ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਸਰਹਾਲੀ ਨਜ਼ਦੀਕ ਮੌਜੂਦ ਸਨ ਤਾਂ ਉਨ੍ਹਾਂ ਨੇ ਤਿੰਨ ਨੌਜਵਾਨਾਂ ਜੋ ਪੈਦਲ ਆ ਰਹੇ ਸਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਜਸ਼ਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਠੱਠੀਆਂ ਮਹੰਤਾਂ, ਸ਼ਰਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ, ਖੁਸ਼ਕਰਨ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਠੱਠੀਆ ਮਹੰਤਾਂ ਵਜੋਂ ਹੋਈ ਹੈ | ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |