01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਲੱਗਾ ਪੱਕਾ ਮੋਰਚਾ ਬਾਰ੍ਹਵੇਂ ਦਿਨ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 02-06-2026
ਨੌਸ਼ਹਿਰਾ ਪੰਨੂੰਆਂ, 1 ਜੂਨ (ਦੀਪਕ ਮੈਣੀ)—ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਲਗਾਤਾਰ ਚੱਲ ਰਿਹਾ ਪੱਕਾ ਮੋਰਚਾ ਬਾਰ੍ਹਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਹ ਮੋਰਚਾ ਪੰਜਾਬ ਸਰਕਾਰ ਵਲੋਂ ਸਰਕਾਰੀ ਖੰਡ ਵਿਚ ਸੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਬੋਲਦਿਆਂ ਹੋਇਆਂ ਆਗੂਆਂ ਮਹਾਂਵੀਰ ਸਿੰਘ ਗਿੱਲ, ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਜੱਸਾ ਸਿੰਘ ਕੱਦਗਿੱਲ, ਨਛੱਤਰ ਸਿੰਘ ਪੰਨੰੂ, ਦਵਿੰਦਰ ਸੋਹਲ, ਜੱਸਾ ਸਿੰਘ ਕੱਦਗਿਲ, ਸੁਖਦੇਵ ਸਿੰਘ ਤੁੜ ਆਦਿ ਕਿਸਾਨਾਂ ਨੇ ਕਿਹਾ ਕਿ ਸਾਡਾ ਇਸ ਮਿੱਲ ਦੇ ਬਣਨ ਵਿਚ 60 ਫ਼ੀਸਦੀ ਸ਼ੇਅਰ ਹੈ ਅਤੇ ਸਰਕਾਰ ਆਪਣੀ ਮਰਜ਼ੀ ਨਾਲ ਮਨਮਾਨੇ ਢੰਗ ਨਾਲ ਇਸ ਦੀ ਮਾਲਕੀ ਨੂੰ ਤਬਦੀਲ ਨਹੀਂ ਕਰ ਸਕਦੀ | ਜੇਕਰ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਬੰਦ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖੇ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਦੋ ਜੂਨ ਨੂੰ ਸਾਰੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਦੇ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜੇ ਜਾਣੇ ਹਨ | ਇਨ•ਾਂ ਮੰਗਾਂ ਵਿਚ ਜਿਹੜੀਆਂ ਪੰਜਾਬ ਸਰਕਾਰ ਨਾਲ ਸੰਬੰਧਿਤ ਹਨ | ਉਨ੍ਹਾਂ ਵਿਚ ਹੱਦ ਕਰਜਾ ਬਹਾਲ ਕਰਾਉਣਾ, ਬਿਜਲੀ ਨਾਲ ਸੰਬੰਧਿਤ ਮਸਲੇ ਚਿੱਪ ਵਾਲੇ ਮੀਟਰ ਬੰਦ ਕਰਵਾਉਣ, ਸਾਰੇ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਸਹੂਲਤ ਦੇਣ, ਹੜ੍ਹਾਂ, ਗੜੇਮਾਰੀ ਦਾ ਮੁਆਵਜ਼ਾ ਜਾਰੀ ਕਰਨਾ, ਹੰਡਣਸਾਰ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣੀ, ਕਿਸਾਨਾਂ ਮਜ਼ਦੂਰਾਂ ਦੀ ਬੁਢਾਪਾ ਪੈਨਸ਼ਨ ਜਾਰੀ ਕਰਨਾ, ਇਸੇ ਤਰ੍ਹਾਂ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗ ਪੱਤਰ ਵਿਚ ਬੀ.ਬੀ.ਐਮ.ਬੀ. ਦੀ ਪੱਕੀ ਨੰੁਮਾਇੰਦਗੀ, ਖਾਦ ਡੀਜ਼ਲ 'ਤੇ ਸਬਸਿਡੀ ਦੀ ਕਟੌਤੀ ਬਹਾਲ ਕੀਤੀ ਜਾਵੇ | ਡੀਜ਼ਲ, ਪੈਟਰੋਲ, ਰਸੋਈ ਗੈਸ ਦੇ ਵਧਾਏ ਹੋਏ ਰੇਟ ਰੱਦ ਕੀਤੇ ਜਾਣ | ਸਾਰੀਆਂ ਫਸਲਾਂ ਦੀ ਐਮ.ਐਸ.ਪੀ. 'ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ | ਕਰਜ਼ਾ ਮੁਕਤੀ ਅਧੀਨ ਕਿਸਾਨਾ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ | ਅਮਰੀਕਾ ਦੇ ਦਬਾਅ ਹੇਠ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ | ਬਿਜਲੀ ਸੋਧ ਬਿੱਲ,ਬੀਜ ਬਿਲ 2025 ਵਾਪਸ ਲਿਆ ਜਾਵੇ ਅਤੇ ਦਿੱਲੀ ਅੰਦੋਲਨ ਤੋਂ ਪਹਿਲਾਂ ਅਤੇ ਦਿੱਲੀ ਅੰਦੋਲਨ ਦੌਰਾਨ ਦਰਜ ਕੀਤੇ ਨਜਾਇਜ਼ ਕੇਸ ਰੱਦ ਕੀਤੇ ਜਾਣ |ਅਟਾਰੀ ਵਾਘਾ ਹੁਸੈਨੀਵਾਲਾ ਬਾਰਡਰ ਵਪਾਰ ਲਈ ਖੋਲਿਆ ਜਾਵੇ, ਫਸਲੀ ਬੀਮਾ ਸਕੀਮ ਲਾਗੂ ਕੀਤੀ ਜਾਵੇ ,ਹੜਾਂ ਦੀ ਰੋਕਥਾਮ ਲਈ ਦਰਿਆਵਾਂ ਦੀ ਸਫਾਈ, ਬੰਨਾਂ ਦੀ ਮਜਬੂਤੀ, ਨਵੇਂ ਡਰੇਨੇਜ ਸਿਸਟਮ ਅਤੇ ਚੈੱਕ ਡੈਮਾਂ ਸਮੇਤ ਸਥਾਈ ਪ੍ਰਬੰਧ ਕੀਤੇ ਜਾਣ ਆਦਿ ਮੰਗਾਂ ਸੰਬੰਧੀ ਮੰਗ ਪੱਤਰ ਦਿੱਤੇ ਜਾਣਗੇ | ਤਰਨ ਤਾਰਨ ਵਿਖੇ ਦੋ ਜੂਨ ਵਾਲਾ ਧਰਨਾ ਸਹਿਕਾਰੀ ਖੰਡ ਮਿੱਲ ਸੇਰੋਂ ਵਿਖੇ ਹੀ ਲਗਾਇਆ ਜਾਵੇਗਾ | ਇਸ ਮੌਕੇ ਨਾਜਰ ਸਿੰਘ ਸਰਹਾਲੀ ਖੁਰਦ, ਖੁਸ਼ਪ੍ਰੀਤ ਸਿੰਘ, ਸੁਖਬਾਜ ਸਿੰਘ ਸਿੱਧੂ, ਦਲੇਰ ਸਿੰਘ, ਬਲਕਾਰ ਸਿੰਘ, ਬਾਬਾ ਬਚਨ ਸਿੰਘ ਵੈਰੋਵਾਲ, ਗੁਰਵਿੰਦਰ ਸਿੰਘ, ਹਰਬੰਸ ਸਿੰਘ, ਸਤਿੰਦਰ ਸਿੰਘ, ਬਚਨ ਸਿੰਘ ਵੈਰੋਵਾਲ, ਸਕੱਤਰ ਸਿੰਘ ਚੇਲਾ, ਮੰਗਲ ਸਿੰਘ ਜਵੰਦਾ, ਸੁਖਦੇਵ ਸਿੰਘ ਜਵੰਦਾ, ਨਿਰੰਕਾਰ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ ਸੇਰੋਂ ਅਮਰੀਕ ਸਿੰਘ ਫੌਜੀ ਸ਼ੇਰੋਂ, ਕਸ਼ਮੀਰ ਸਿੰਘ ਸੇਰੋਂ, ਸਤਨਾਮ ਸਿੰਘ ਸੇਰੋਂ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਜ਼ਿਲ੍ਹਾ ਪੱਧਰੀ ਚੋਣ ਹੋਈ <br/> ਅਗਲੀ ਖ਼ਬਰ ਮਾਨ ਸਰਕਾਰ ਵਲੋਂ ਠੇਕੇਦਾਰੀ ਵਿਵਸਥਾ ਖ਼ਤਮ ਕਰਨ ਦਾ ਇਤਿਹਾਸਕ ਫ਼ੈਸਲਾ- ਚੇਅਰਮੈਨ ਚੀਮਾ <br/>
Ad Position 24