01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸ਼ਹਿਰ ਤਰਨ ਤਾਰਨ 'ਚ ਪੈਦਲ ਰੋਸ ਪ੍ਰਦਰਸ਼ਨ <br/>

Ad Position 21
No active advertisement
ਸ਼ਹਿਰ ਵਿਚ ਪੈਦਲ ਰੋਸ ਮਾਰਚ ਕੱਢਦੇ ਹੋਏ ਸੇਵਾ ਕੇਂਦਰ ਦੇ ਮੁਲਾਜ਼ਮ | ਤਸਵੀਰ: ਲਵਲੀ <br/> 02-06-2026
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਨੇ ਸੂਬਾ ਕਮੇਟੀ ਯੂਨੀਅਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਗੁਰਸੇਵਕ ਸਿੰਘ ਦੀ ਰਹਿਨੁਮਾਈ ਹੇਠ ਰੋਸ ਮਾਰਚ ਕਰਕੇ ਤਰਨ ਤਾਰਨ ਦੇ ਵਾਸੀਆਂ ਨੂੰ ਆਪਣੀਆਂ ਹੱਕੀ ਮੰਗਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਅਸੀਂ ਪਿਛਲੇ 10 ਸਾਲ ਤੋਂ ਸੇਵਾ ਕੇਂਦਰ ਵਿਚ ਬਹੁਤ ਘੱਟ ਤਨਖਾਹ 'ਤੇ ਕੰਮ ਕਰ ਰਹੇ ਹਾਂ, ਪਰ ਸਰਕਾਰ ਅਤੇ ਕੰਪਨੀ ਨੇ ਰਲ ਕੇ ਮੁਲਾਜ਼ਮਾਂ ਉੱਪਰ ਤਾਨਾਸ਼ਾਹੀ ਰੁੱਖ ਅਪਣਾਇਆ ਹੋਇਆ ਹੈ | ਹੈਰਾਨਗੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨ ਪਹਿਲਾਂ ਵੱਖ-ਵੱਖ ਵਿਭਾਗਾਂ ਵਿਚ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਪ੍ਰਚਾਰਿਆ ਸੀ | ਪ੍ਰੈੱਸ ਸਕੱਤਰ ਹਰਮਨ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸੂਚੀ ਅਨੁਸਾਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਨਾਂਅ ਨਹੀਂ ਆਇਆ | ਉਨ੍ਹਾਂ ਦਾ ਨਾਂਅ ਨਾ ਆਉਣ ਕਰਕੇ ਸਾਰੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ, ਜਿਸ ਕਰਕੇ ਸਾਨੂੰ ਸਰਕਾਰ ਦੇ ਖਿਲਾਫ਼ ਰੋਸ ਮਾਰਚ ਅਤੇ ਧਰਨੇ ਲਗਾਉਣੇ ਪੈ ਰਹੇ ਹਨ | ਇਸ ਸਮੇਂ ਯੂਨੀਅਨ ਦੇ ਮੈਂਬਰ ਮੈਡਮ ਬੇਅੰਤ ਕੌਰ ਨੇ ਕਿਹਾ ਕਿ ਸਾਡੇ ਸੇਵਾ ਕੇਂਦਰ ਦੇ ਕਈ ਮੁਲਾਜ਼ਮਾਂ ਨੂੰ ਟਰਮੀਨੇਟ ਦੀਆਂ ਈ- ਮੇਲ ਕਰਕੇ 3 ਜੂਨ ਨੂੰ ਰੁਜ਼ਗਾਰ ਮੇਲਾ ਲਗਾ ਰਹੀ ਹੈ ਅਤੇ ਸਰਕਾਰ ਤੇ ਕੰਪਨੀ ਨੂੰ ਸਾਡੀ ਚਿਤਾਵਨੀ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 3 ਜੂਨ ਨੂੰ ਰੁਜ਼ਗਾਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਸਮੇਂ ਸਲਾਹਕਾਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਜੋ ਕੰਪਨੀ ਵਲੋਂ ਸਾਨੂੰ ਤਰ੍ਹਾਂ-ਤਰ੍ਹਾਂ ਦੇ ਡਰਾਵੇ ਮਾਰੇ ਜਾ ਰਹੇ ਹਨ, ਉਨ੍ਹਾਂ ਦਾ ਸਾਡੇ 'ਤੇ ਕੋਈ ਅਸਰ ਨਹੀਂ ਹੈ, ਸਾਡੀ ਹੁਣ ਕੰਪਨੀ ਨਾਲ ਲੜਾਈ ਨਹੀਂ ਸਰਕਾਰ ਨਾਲ ਹੈ ਤੇ ਉਹ ਸਰਕਾਰ ਦਾ ਡੱਟ ਕੇ ਵਿਰੋਧ ਕਰਨਗੇ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਪੈਦਲ ਰੋਸ ਕਰਦਿਆਂ ਸੇਵਾ ਕੇਂਦਰ ਮੁਲਾਜਮਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਮੰਗ ਪੱਤਰ ਸੌਂਪਿਆ ਤੇ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆ ਮੰਗਾਂ ਦਾ ਹੱਲ ਕਰਵਾਉਣ ਲਈ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਕੇ ਹੱਲ ਕਰਵਾਉਣਗੇ | ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਜਵੰਦਾ, ਮੰਗਲ ਸਿੰਘ ਜਵੰਦਾ, ਖੁਸ਼ਦੀਪ ਸਿੰਘ ਤੁੜ, ਦਲੇਰ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਮੈਂਬਰ ਸੁਖਦੇਵ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਸੇਵਾ ਕੇਂਦਰ ਯੂਨੀਅਨ ਦਾ ਹਰੇਕ ਤਰ੍ਹਾਂ ਦਾ ਸਮਰਥਨ ਕਰਨਗੀਆਂ | ਰੋਸ ਮਾਰਚ ਦੌਰਾਨ ਪਹੁੰਚੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਜਿੰਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਅਤੇ ਬੀ.ਜੇ.ਪੀ. ਪਾਰਟੀ ਦੇ ਜਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੇਵਾ ਕੇਂਦਰ ਮੁਲਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਮਾਰਚ ਵਿਚ ਸ਼ਿਰਕਤ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਸੰਘਰਸ਼ ਵਿਚ ਹਰੇਕ ਤਰ੍ਹਾਂ ਦਾ ਸਾਥ ਦੇਣਗੇ ਅਤੇ ਸਾਡੀ ਸਰਕਾਰੀ ਆਉਣ 'ਤੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਤੋਂ ਕੱਢ ਕੇ ਸਰਕਾਰ ਵਿਚ ਪੱਕਾ ਕੀਤਾ ਜਾਵੇਗਾ | ਇਸ ਮੌਕੇ ਸੇਵਾ ਕੇਂਦਰ ਯੂਨੀਅਨ ਦੇ ਸੇਵਾ ਸਹਾਇਕ ਪ੍ਰਧਾਨ ਵਰਿੰਦਰ ਸਿੰਘ ਜੋਤੀ ਨੇ ਰੋਸ ਮਾਰਚ ਵਿਚ ਪਹੁੰਚੇ ਜਥੇਬੰਦੀਆਂ ਦੇ ਆਗੂਆਂ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਹੋਈ ਗੰਭੀਰ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਜ਼ਿਲ੍ਹਾ ਪੱਧਰੀ ਚੋਣ ਹੋਈ <br/>
Ad Position 24