01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸੈਂਕੜੇ ਮਹਿਲਾਵਾਂ ਹਲਕਾ ਇੰਚਾਰਜ ਬੁਰਜ ਦੀ ਅਗਵਾਈ ਹੇਠ ਕਾਂਗਰਸ 'ਚ ਹੋਈਆਂ ਸ਼ਾਮਿਲ <br/>

Ad Position 21
No active advertisement
ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਕਰਦੇ ਹੋਏ ਕਰਨਬੀਰ ਸਿੰਘ ਬੁਰਜ | ਤਸਵੀਰ:ਗੁਰਪ੍ਰੀਤ ਸਿੰਘ ਲਵਲੀ <br/> 02-06-2026
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਰਾਜਨੀਤਿਕ ਬਲ ਮਿਲਿਆ ਜਦੋਂ ਭੈਣ ਸੰਦੀਪ ਕੌਰ ਤੇ ਪਵਨ ਸ਼ਰਮਾ ਦੇ ਪ੍ਰੇਰਨਾ ਸਦਕਾ ਮੁਹੱਲਾ ਗੋਕਲਪੁਰ ਦੀਆਂ ਸੈਂਕੜੇ ਮਹਿਲਾਵਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਹ ਸ਼ਮੂਲੀਅਤ ਸਮਾਗਮ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਬਿਕਰਮ ਸਿੰਘ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਨਵੀਆਂ ਮੈਂਬਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਮਹਿਲਾਵਾਂ ਦਾ ਪਾਰਟੀ ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਕਾਂਗਰਸ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ | ਬੁਰਜ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਮਹਿਲਾਵਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ | ਪਾਰਟੀ ਵਿਚ ਸ਼ਾਮਿਲ ਹੋਈਆਂ ਮਹਿਲਾਵਾਂ ਮਹਿੰਦਰ ਕੌਰ, ਪ੍ਰਮਜੀਤ ਕੌਰ, ਰਾਜ ਕੌਰ, ਰੁਪਿੰਦਰ ਕੌਰ, ਦਵਿੰਦਰ ਕੌਰ, ਦਲਬੀਰ ਕੌਰ, ਹਰਪ੍ਰੀਤ ਕੌਰ, ਗੁਰਮੀਤ ਕੌਰ, ਮਧੂ, ਮਨਜੀਤ ਕੌਰ, ਗੀਤਾ ਕੌਰ, ਕਵਲਜੀਤ ਕੌਰ, ਅਮਨ ਕੌਰ, ਮਨਜੀਤ ਕੌਰ, ਰਾਣੀ ਕੌਰ, ਬਲਜੀਤ ਕੌਰ ਆਦਿ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੀਆਂ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ ਅਤੇ ਇਲਾਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਏਗੀ | ਇਸ ਮੌਕੇ ਅਮਨਦੀਪ ਸਿੰਘ ਮੁਰਾਦਪੁਰ, ਤਰਸੇਮ ਸਿੰਘ ਮੁਰਾਦਪੁਰ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸੁੱਚਾ ਸਿੰਘ ਖੈਰਦੀਨ ਕੇ, ਗੁਰਪਾਲ ਸਿੰਘ ਜਗਤਪੁਰ, ਨੌਨਿਹਾਲ ਸਿੰਘ ਕਸੇਲ 'ਤੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ | ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਖੇ ਆੜ੍ਹਤੀ ਟਰੇਡਸ ਤੇ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਸ਼ਾਮਿਲ <br/>
Ad Position 24