01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਸਹਿਯੋਗ ਦੇਣ ਵਾਲਿਆਂ ਦੇ ਧੰਨਵਾਦੀ ਹਾਂ- ਬਾਬਾ ਭੋਲਾ ਸਿੰਘ <br/>

Ad Position 21
No active advertisement
ਅਜੀਤ ਡੈਸਕ 02-06-2026
ਝਬਾਲ, 1 ਜੂਨ (ਸਰਬਜੀਤ ਸਿੰਘ)-ਸੱਚਖੰਡ ਵਾਸੀ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਤੇ ਬਾਬਾ ਦਰਸ਼ਨ ਸਿੰਘ ਦੀ ਬਰਸੀ ਜੋ ਬੀਤੇ ਦਿਨੀ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਗਈ ਸੀ | ਬਰਸੀ ਸਮਾਗਮ ਦੌਰਾਨ ਪੁੱਜੀਆਂ ਸਮੂਹ ਸੰਗਤਾਂ ਅਤੇ ਗੁਰੂ ਕੇ ਲੰਗਰ ਅਤੇ ਛਬੀਲਾਂ, ਮੋਟਰਸਾਈਕਲ ਸਟੈਂਡ, ਜੋੜਾ ਘਰ ਵਿਚ ਅਤੇ ਹੋਰ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਜੀ ਦੇ ਸੇਵਾਦਾਰ ਬਾਬਾ ਭੋਲਾ ਸਿੰਘ ਨੇ ਆਖਿਆ ਕਿ ਸਲਾਨਾ ਬਰਸੀ ਮੌਕੇ ਸੇਵਾ ਦੇ ਕਾਰਜ ਨਿਭਾਉਣ ਵਾਲੀਆਂ ਅਤੇ ਹੋਰ ਇਸ ਮੌਕੇ ਸਹਿਯੋਗ ਦੇਣ ਵਾਲੀਆਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਧੰਨਵਾਦੀ ਹਾਂ ਜਿਨਾਂ ਨੇ ਇਸ ਮੌਕੇ ਆਪਣੀਆਂ ਸੇਵਾਵਾਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਿਭਾਈਆਂ | ਉਨ੍ਹਾਂ ਆਖਿਆ ਕਿ ਇਹੋ ਜਿਹੇ ਧਾਰਮਿਕ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨਿਭਾਏ ਜਾਂਦੇ ਹਨ, ਜਿਸ ਲਈ ਸਮੂਹ ਸੰਗਤਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਧ ਚੜ ਕੇ ਸ਼ਾਮਿਲ ਹੋਣਾ ਚਾਹੀਦਾ ਹੈ ਅਤੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜੱਜ ਸਿੰਘ ਕਸੇਲ ਅਤੇ ਹੋਰ ਵੀ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਵਿਖੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 3 ਨੂੰ ਉਪਲਬਧ <br/> ਅਗਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ਵਿਖੇ ਆੜ੍ਹਤੀ ਟਰੇਡਸ ਤੇ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24