01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਥੇ. ਪੱਖੋਕੇ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪਹੁੰਚੇ ਪੰਥਕ ਜਥੇਬੰਦੀਆਂ ਦੇ ਮੁਖੀਆਂ ਅਤੇ ਹੋਰਨਾਂ ਸਿੱਖ ਵਿਦਵਾਨਾਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 02-06-2026
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਬੀਤੇ ਦਿਨੀਂ ਬਾਬਾ ਬਕਾਲਾ ਵਿਖੇ ਹੋਈ ਵਿਸ਼ਾਲ ਪੰਥਕ ਕਾਨਫਰੰਸ ਵਿਚ ਪਹੁੰਚੀਆਂ ਪੰਥਕ ਜਥੇਬੰਦੀਆਂ ਦੇ ਮੁਖੀ, ਸਿੱਖ ਵਿਦਵਾਨਾਂ, ਸਿੱਖ ਚਿੰਤਤਾਂ, ਰਾਗੀ, ਢਾਡੀ, ਪਾਠੀ ਸਿੰਘਾਂ ਅਤੇ ਹੋਰਨਾਂ ਦਾ ਧੰਨਵਾਦ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਜਿਸ ਤਰ੍ਹਾਂ ਪੰਥਕ ਜਥੇਬੰਦੀਆਂ ਨੇ ਇਕਮੁੱਠ ਹੋ ਕੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ 'ਤੇ ਬਣਾਏ ਗਏ ਕਾਨੂੰਨ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ | ਜਥੇ. ਪੱਖੋਕੇ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖਤ ਕਾਨੂੰਨ ਦੀ ਜ਼ਰੂਰਤ ਸੀ, ਪਰ ਪੰਜਾਬ ਸਰਕਾਰ ਵਲੋਂ ਸਿੱਖ ਪੰਥ ਦੀ ਮਰਜ਼ੀ ਤੋਂ ਬਗੈਰ ਬਣਾਇਆ ਗਿਆ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਤਿਕਾਰ ਸੋਧ ਐਕਟ ਗੁਰੂ ਪੰਥ ਨੂੰ ਗੁਰੂ ਗ੍ਰੰਥ ਸਾਹਿਬ ਨਾਲੋਂ ਤੋੜਨ ਦੀ ਇਕ ਸਾਜਿਸ਼ ਅਤੇ ਸਿੱਖ ਪੰਥ ਦੇ ਅਧਿਕਾਰਾਂ ਵਿਚ ਸਿੱਧਾ ਦਖ਼ਲ ਹੈ, ਜਿਸ ਨੂੰ ਸਿੱਖ ਪੰਥ ਪ੍ਰਵਾਨ ਨਹੀਂ ਕਰਦਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਬਹੁਤ ਸਾਰੀਆਂ ਸੋਧਾਂ ਹੋਣੀਆਂ ਜ਼ਰੂਰੀ ਹਨ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਹੰਗ ਸਿੰਘ ਜਥੇਬੰਦੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਤੋਂ ਇਸ ਵਿਸ਼ਾਲ ਪੰਥਕ ਕਾਨਫਰੰਸ ਵਿਚ ਇਤਰਾਜਯੋਗ ਮੱਦਾਂ ਹਟਾਉਣ ਲਈ ਵਿਚਾਰ ਲਏ ਹਨ | ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਰਹਿਣ ਲਈ ਇਸ ਕਾਨੂੰਨ ਵਿਚ ਸੋਧਾਂ ਦੀ ਜ਼ਰੂਰਤ ਹੈ | ਉਨ੍ਹਾਂ ਇਸ ਪੰਥਕ ਸੰਮੇਲਨ ਵਿਚ ਪਹੁੰਚਣ 'ਤੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਧੱਕੇਸ਼ਾਹੀ ਨਾਲ ਜਿੱਤੀਆਂ ਸਥਾਨਕ ਚੋਣਾਂ- ਠੁੱਲੀਵਾਲ <br/> ਅਗਲੀ ਖ਼ਬਰ ਅੰਮਿ੍ਤਸਰ ਵਿਖੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 3 ਨੂੰ ਉਪਲਬਧ <br/>
Ad Position 24